ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਵਾਨੀਗੜ੍ਹ: ਗੁਰਧਿਆਨ ਸਿੰਘ ਭਾਕਿਯੂ ਡਕੌਂਦਾ ਇਕਾਈ ਡੇਹਲੇਵਾਲ ਦੇ ਪ੍ਰਧਾਨ ਬਣੇ, ਥਾਣੇ ਅੱਗੇ ਧਰਨਾ 4 ਨੂੰ

02:39 PM Sep 02, 2023 IST
featuredImage featuredImage

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਸਤੰਬਰ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਨੇੜਲੇ ਪਿੰਡ ਡੇਹਲੇਵਾਲ ਦੀ ਨਵੀਂ ਇਕਾਈ ਦੀ ਚੋਣ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਭੜੋ ਅਤੇ ਕੁਲਵਿੰਦਰ ਸਿੰਘ ਮਿੱਠੂ ਦੀ ਨਿਗਰਾਨੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਦੇ ਇਕਾਈ ਪ੍ਰਧਾਨ ਗੁਰਧਿਆਨ ਸਿੰਘ ਬਿੱਟੂ, ਮੀਤ ਪ੍ਰਧਾਨ ਗੁਰਜੰਟ ਸਿੰਘ, ਖਜ਼ਾਨਚੀ ਅਵਤਾਰ ਸਿੰਘ ਚੁਣੇ ਗਏ। ਇਸ ਤੋਂ ਇਲਾਵਾ ਲਖਵਿੰਦਰ ਸਿੰਘ, ਜਗਮੇਲ ਸਿੰਘ, ਕੇਵਲ ਸਿੰਘ, ਨਾਜਰ ਸਿੰਘ ਕਮੇਟੀ ਮੈਂਬਰ ਬਣਾਏ ਗਏ। ਇਸੇ ਦੌਰਾਨ ਯੂਨੀਅਨ ਵੱਲੋਂ ਇਲਾਕੇ ਵਿੱਚ ਵਧ ਰਹੀਆਂ ਚੋਰੀਆਂ, ਲੁੱਟ ਖੋਹ ਦੀਆਂ ਵਾਰਦਾਤਾਂ ਖਿਲਾਫ ਪੁਲੀਸ ਵੱਲੋਂ ਕੋਈ ਠੋਸ ਕਾਰਵਾਈ ਨਾ ਕਰਨ ਦੇ ਰੋਸ ਵੱਜੋਂ 4 ਸਤੰਬਰ ਨੂੰ ਭਵਾਨੀਗੜ੍ਹ ਥਾਣੇ ਅੱਗੇ ਰੱਖੇ ਗਏ ਧਰਨੇ ਦੀ ਤਿਆਰੀ ਲਈ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਗਿਆ।

Advertisement

Advertisement