ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਵਾਨੀਗੜ੍ਹ: ਪਿੰਡ ਜੌਲੀਆਂ ਦੇ ਕਿਸਾਨ ਦੀ ਮੌਤ ਦੇ ਮਾਮਲੇ ’ਚ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

05:09 PM Mar 26, 2024 IST

ਭਵਾਨੀਗੜ੍ਹ, 26 ਮਾਰਚ
ਇਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ-ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਹੋਈ ਮੌਤ ਲਈ ਜ਼ਿੰਮੇਦਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲ਼ੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਅੱਜ ਇੱਥੇ ਥਾਣਾ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਸੁਰੂ ਕੀਤਾ ਗਿਆ। ਯੂਨੀਅਨ ਦੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਚੌਕ, ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਅਮਨਦੀਪ ਸਿੰਘ ਮਹਿਲਾਂ ਚੌਕ, ਬਲਵਿੰਦਰ ਸਿੰਘ ਘਨੌੜ੍ਹ, ਰਘਵੀਰ ਸਿੰਘ ਘਰਾਚੋਂ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੌਰ ਮਹਿਲਾਂ ਚੌਕ ਅਤੇ ਕਰਮ ਚੰਦ ਪੰਨਵਾਂ ਨੇ ਮੰਗ ਕੀਤੀ ਕਿ ਪਿੰਡ ਜੌਲੀਆਂ ’ਚ ਜ਼ਮੀਨੀ ਮਸਲੇ ਦੌਰਾਨ ਪੀੜਤ ਕਿਸਾਨ ਅਵਤਾਰ ਸਿੰਘ ਦੀ ਮੌਤ ਦੇ ਦੋਸ਼ੀ ਨੂੰ ਗ੍ਰਿਫਤਰ ਕੀਤਾ ਜਾਵੇ ਅਤੇ ਜ਼ਮੀਨ ’ਤੇ ਕਬਜ਼ਾ ਕਰਨ ਲਈ ਵਰਤਿਆ ਟਰੈਕਟਰ ਬਰਾਮਦ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਪਿੰਡ ਕਾਲਾਝਾੜ ਦੇ ਸਧਾਰਨ ਵਿਅਕਤੀ ’ਤੇ ਪਾਏ ਕਤਲ ਦੇ ਮਾਮਲੇ, ਪਿੰਡ ਆਲੋਅਰਖ ਦੇ ਪ੍ਰਧਾਨ ਗੁਰਦੇਵ ਸਿੰਘ ’ਤੇ ਪਾਇਆ ਪਰਚਾ ਵੀ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਪੁਲੀਸ ਵੱਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਜਾਰੀ ਹੈ।

Advertisement

Advertisement