For the best experience, open
https://m.punjabitribuneonline.com
on your mobile browser.
Advertisement

ਭਵਾਨੀਗੜ੍ਹ: ਨੰਦ ਸਿੰਘ ਭਾਕਿਯੂ ਡਕੌਂਦਾ ਇਕਾਈ ਘਰਾਚੋਂ ਦੇ ਪ੍ਰਧਾਨ ਬਣੇ

04:40 PM Sep 19, 2023 IST
ਭਵਾਨੀਗੜ੍ਹ  ਨੰਦ ਸਿੰਘ ਭਾਕਿਯੂ ਡਕੌਂਦਾ ਇਕਾਈ ਘਰਾਚੋਂ ਦੇ ਪ੍ਰਧਾਨ ਬਣੇ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਸਤੰਬਰ
ਅੱਜ ਇਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ-ਧਨੇਰ ਇਕਾਈ ਦੀ ਚੋਣ ਮੀਟਿੰਗ ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਅਤੇ ਜ਼ਿਲ੍ਹਾ ਖਜ਼ਾਨਚੀ ਸੁਖਦੇਵ ਸਿੰਘ ਘਰਾਚੋਂ ਦੀ ਨਿਗਰਾਨੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਕਿਸਾਨੀ ਮਸਲੇ ਹੱਲ ਕਰਵਾਉਣ ਲਈ ਮਜ਼ਬੂਤ ਏਕਤਾ ਅਤੇ ਸੰਘਰਸ਼ ਦੇ ਰਾਹ ਨਾਲ ਹੀ ਹੋ ਸਕਦੇ ਹਨ। ਉਨ੍ਹਾਂ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨੰਦ ਸਿੰਘ ਪ੍ਰਧਾਨ, ਲਾਭ ਸਿੰਘ ਜਨਰਲ ਸਕੱਤਰ, ਨਿਰਮਲ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਮੀਤ ਪ੍ਰਧਾਨ, ਗੁਰਚਰਨ ਸਿੰਘ ਖਜ਼ਾਨਚੀ, ਸਹਾਇਕ ਸਕੱਤਰ ਸੁਖਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਪ੍ਰੈਸ ਸਕੱਤਰ ਚੁਣੇ ਗਏ। ਇਸ ਤੋਂ ਇਲਾਵਾ 15 ਕਮੇਟੀ ਮੈਂਬਰ ਬਣਾਏ ਗਏ।

Advertisement

Advertisement
Author Image

Advertisement
Advertisement
×