For the best experience, open
https://m.punjabitribuneonline.com
on your mobile browser.
Advertisement

ਭਵਾਨੀਗੜ੍ਹ: ਖੇਤਾਂ ’ਚ ਪਾਣੀ ਪੀਣ ਕਾਰਨ ਡੇਢ ਦਰਜਨ ਮੱਝਾਂ ਮਰੀਆਂ

03:24 PM May 09, 2024 IST
ਭਵਾਨੀਗੜ੍ਹ  ਖੇਤਾਂ ’ਚ ਪਾਣੀ ਪੀਣ ਕਾਰਨ ਡੇਢ ਦਰਜਨ ਮੱਝਾਂ ਮਰੀਆਂ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਮਈ
ਇਥੋਂ ਨੇੜਲੇ ਪਿੰਡ ਕਪਿਆਲ ਵਿਖੇ ਖੇਤ ਵਿੱਚ ਮੋਟਰ ਦੇ ਚੁਬੱਚੇ ਵਿੱਚੋਂ ਪਾਣੀ ਪੀਣ ਕਾਰਨ ਗੁੱਜਰ ਭਾਈਚਾਰੇ ਨਾਲ ਸਬੰਧਤ ਦੋ ਵਿਅਕਤੀਆਂ
ਦੀਆਂ ਡੇਢ ਦਰਜਨ ਦੇ ਕਰੀਬ ਮੱਝਾਂ ਮਰ ਗਈਆਂ ਅਤੇ 7 ਦੀ ਹਾਲਤ ਗੰਭੀਰ ਹੈ। ਪੀੜਤ ਮੂਸਾ ਖਾਨ ਅਤੇ ਗਾਮਾ ਖਾਨ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਜੰਮਪਲ ਹਨ ਅਤੇ ਕਰੀਬ 25-30 ਸਾਲਾਂ ਤੋਂ ਪੰਜਾਬ ਅੰਦਰ ਸੰਗਰੂਰ ਜ਼ਿਲੇ ਦੇ ਧੂਰੀ ਨੇੜਲੇ ਪਿੰਡ ਧੂਰਾ ਵਿਖੇ ਆਪਣੇ ਡੇਰੇ ’ਚ ਰਹਿ ਰਹੇ ਹਨ। ਉਹ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਵੱਖ ਵੱਖ ਪਿੰਡਾਂ ’ਚ ਲੈ ਜਾਂਦੇ ਹਨ। ਉਹ ਅੱਜ ਆਪਣੀਆਂ 32 ਦੇ ਕਰੀਬ ਮੱਝਾਂ ਨੂੰ ਲੈ ਕੇ ਪਿੰਡ ਸੰਘਰੇੜੀ ਤੋਂ ਪਿੰਡ ਕਪਿਆਲ ਨੂੰ ਆਉਂਦੀ ਸੜਕ ਉਪਰ ਚਰਾਉਣ ਆਏ ਸਨ। ਇਸ ਦੌਰਾਨ ਦੁਪਹਿਰ ਸਮੇਂ ਮੱਝਾਂ ਨੂੰ ਪਿਆਸ ਲੱਗਣ ’ਤੇ ਉਨ੍ਹਾਂ ਪਿੰਡ ਕਪਿਆਲ ਦੇ ਖੇਤਾਂ ਵਿੱਚ ਮੋਟਰ ਵਾਲੇ ਚੁਬੱਚੇ ਵਿੱਚੋਂ, ਜਦੋਂ ਆਪਣੀਆਂ ਮੱਝਾਂ ਨੂੰ ਪਾਣੀ ਪਿਲਾਇਆ ਤਾਂ ਦੇਖਦੇ ਹੀ ਦੇਖਦੇ ਉਨ੍ਹਾਂ ਦੀਆਂ ਮੱਝਾਂ ਇਕ-ਇਕ ਕਰਕੇ ਜ਼ਮੀਨ ਉਪਰ ਡਿੱਗਣੀਆਂ ਸ਼ੁਰੂ ਹੋ ਗਈਆਂ ਤੇ ਮੱਝਾਂ ਨੇ ਦਮ ਤੋੜ ਦਿੱਤਾ। ਮੂਸਾ ਖਾਨ ਦੀਆਂ 12 ਤੇ ਗਾਮਾ ਖਾਨ ਦੀਆਂ 6 ਮੱਝਾਂ ਨੇ ਦਮ ਤੋੜ ਦਿੱਤਾ ਤੇ ਦੋਵੇ ਵਿਅਕਤੀਆਂ ਦੀਆਂ 7 ਮੱਝਾਂ ਦੀਆਂ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਹੋਏ ਇਸ ਨੁਕਸਾਨ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। ਡੀਐੱਸਪੀ ਭਵਾਨੀਗੜ੍ਹ ਗੁਰਦੀਪ ਸਿੰਘ ਦਿਉਲ, ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਅਤੇ ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਤਹਿਸੀਲਦਾਰ ਭਵਾਨੀਗੜ੍ਹ ਸੁਰਿੰਦਰਪਾਲ ਪੰਨੂ ਤੇ ਗਗਨਦੀਪ ਸਿੰਘ ਵੈਟਰਨਰੀ ਇੰਸਪੈਕਟਰ ਘਰਾਚੋਂ ਨੇ ਕਿਹਾ ਕਿ ਮੱਝਾਂ ਨੂੰ ਇਕੱਠੀਆਂ ਕਰਕੇ ਸਵੇਰੇ ਇਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੱਝਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚੱਲੇਗਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਪੀੜਤਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਵੱਲੋਂ ਆਪਣੇ ਵਰਕਰਾਂ ਨੂੰ ਮਦਦ ਕਰਨ ਦੀ ਅਪੀਲ ’ਤੇ ਪਿੰਡ ਕਪਿਆਲ ਅਤੇ ਝਨੇੜੀ ਦੀਆਂ ਇਕਾਈਆਂ ਵੱਲੋਂ 21-21 ਹਜ਼ਾਰ ਰੁਪਏ ਦਿੱਤੇ ਗਏ। ਸੰਤਪਾਲ ਸਿੰਘ ਕਪਿਆਲ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਕਪਿਆਲ ਨੇ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।

Advertisement

Advertisement
Author Image

Advertisement
Advertisement
×