ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਵਾਨੀਗੜ੍ਹ: ਲਾਵਾਰਿਸ ਪਸ਼ੂਆਂ ਦੀ ਭਰਮਾਰ ਕਾਰਨ ਲੋਕ ਪ੍ਰੇਸ਼ਾਨ

07:11 AM Jul 19, 2024 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਜੁਲਾਈ
ਇੱਥੇ ਸ਼ਹਿਰ ਦੀਆਂ ਸੜਕਾਂ ’ਤੇ ਲਾਵਾਰਿਸ ਪਸ਼ੂਆਂ ਦੀ ਭਰਮਾਰ ਕਾਰਨ ਲੋਕ ਪ੍ਰੇਸ਼ਾਨ ਹਨ। ਸ਼ਹਿਰ ਵਿੱਚੋਂ ਲੰਘ ਰਹੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਲਾਵਾਰਿਸ ਪਸ਼ੂਆਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਵਿੱਚ ਵਾਹਨਾਂ ਦੇ ਨੁਕਸਾਨ ਦੇ ਨਾਲ-ਨਾਲ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਇਸੇ ਤਰ੍ਹਾਂ ਅਨਾਜ ਮੰਡੀ, ਕਾਕੜਾ ਰੋਡ ਅਤੇ ਬਲਿਆਲ ਰੋਡ ’ਤੇ ਪਸ਼ੂਆਂ ਦੇ ਵੱਗ ਘੁੰਮਦੇ ਦੇਖੇ ਜਾ ਸਕਦੇ ਹਨ। ਇੱਥੋਂ ਤੱਕ ਸ਼ਹਿਰ ਦੀਆਂ ਕਲੋਨੀਆਂ ਵਿੱਚ ਵੀ ਲਾਵਾਰਿਸ ਪਸ਼ੂਆਂ ਦੀ ਭਰਮਾਰ ਹੈ, ਜੋ ਆਉਂਦੇ ਜਾਂਦੇ ਰਾਹਗੀਰਾਂ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੰਦੇ ਹਨ। ਇਸੇ ਦੌਰਾਨ ਕਿਸਾਨ ਜਤਿੰਦਰ ਸਿੰਘ ਵਿੱਕੀ ਬਾਜਵਾ, ਸਿਮਰਜੀਤ ਸਿੰਘ ਵੜਿੰਗ, ਮਾਲਵਿੰਦਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਲਾਵਾਰਿਸ ਪਸ਼ੂ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ। ਸ਼ਹਿਰ ਵਾਸੀ ਕੇਵਲ ਸਿੰਘ ਸਿੱਧੂ, ਚਰਨ ਸਿੰਘ ਚੋਪੜਾ ਅਤੇ ਰਣਜੀਤ ਸਿੰਘ ਤੂਰ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ। ਇਸ ਸਬੰਧੀ ਐੱਸਡੀਐੱਮ ਵਿਨੀਤ ਕੁਮਾਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਲਾਵਾਰਿਸ ਪਸ਼ੂਆਂ ਦੀ ਸੰਭਾਲ ਲਈ ਉਚੇਚੇ ਤੌਰ ’ਤੇ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement