ਭਵਾਨੀਗੜ੍ਹ: ਕੋਆਪਰੇਟਿਵ ਸੁਸਾਇਟੀ ਘਰਾਚੋਂ ਦੀ ਦੀ ਸਰਬਸੰਮਤੀ ਚੋਣ
05:22 PM Aug 31, 2023 IST
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 31 ਅਗਸਤ
ਇਥੋਂ ਨੇੜਲੇ ਪਿੰਡ ਘਰਾਚੋਂ ਦੀ ਕਿਸਾਨ ਕੋਆਪਰੇਟਿਵ ਸੁਸਾਇਟੀ ਦੇ ਸਾਰੇ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ। ਸੁਸਾਇਟੀ ਦੇ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘਰਾਚੋਂ ਅਤੇ ਸਜੂਮਾਂ ਦੀ ਸਾਂਝੀ ਕੋਆਪਰੇਟਿਵ ਸੁਸਾਇਟੀ ਦੇ ਕੁੱਲ 11 ਮੈਂਬਰ ਹਨ। ਇਨ੍ਹਾਂ ਦੀ ਚੋਣ ਅੱਜ ਸੁਸਾਇਟੀ ਵਿਖੇ ਰਿਟਰਨਿੰਗ ਅਫ਼ਸਰ ਇੰਸਪੈਕਟਰ ਪ੍ਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਰੱਖੀ ਗਈ ਸੀ, ਜਿਸ ਦੌਰਾਨ ਸਮੂਹ ਮੈਂਬਰ ਗੁਰਮੀਤ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਕੁਲਵਿੰਦਰ ਸਿੰਘ, ਸਿਕੰਦਰ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਕੌਰ ਅਤੇ ਹਰਬੰਸ ਸਿੰਘ ਸਜੂਮਾ ਸਰਬਸੰਮਤੀ ਨਾਲ ਚੁਣੇ ਗਏ। ਚੁਣੇ ਮੈਂਬਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿੱਜੀ ਸਕੱਤਰ ਸੁਖਵਿੰਦਰ ਸਿੰਘ ਸੁੱਖੀ, ਦਲਜੀਤ ਸਿੰਘ ਅਤੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਵੱਲੋਂ ਸਨਮਾਨਿਤ ਕੀਤਾ ਗਿਆ।
Advertisement
Advertisement