ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੋਪਾਲ: 3 ਸਾਲਾ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਅਧਿਆਪਕ ਗ੍ਰਿਫ਼ਤਾਰ

03:02 PM Sep 18, 2024 IST

ਭੋਪਾਲ, 18 ਸਤੰਬਰ

Advertisement

ਮੱਧ ਪ੍ਰਦੇਸ਼ ਪੁਲੀਸ ਨੇ ਤਿੰਨ ਸਾਲਾਂ ਦੀ ਇਕ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਇੱਕ ਪ੍ਰਾਈਵੇਟ ਸਕੂਲ ਦੇ 28 ਸਾਲਾ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਡਿਪਟੀ ਕਮਿਸ਼ਨਰ ਪ੍ਰਿਅੰਕਾ ਸ਼ੁਕਲਾ ਨੇ ਦੱਸਿਆ ਕਿ ਸਕੂਲ ਪ੍ਰਬੰਧਨ ਵੱਲੋਂ ਕਥਿਤ ਤੌਰ ’ਤੇ ਸ਼ਿਕਾਇਤ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਬੱਚੀ ਦੀ ਮਾਂ ਨੇ ਸੋਮਵਾਰ ਨੂੰ ਪੁਲੀਸ ਕੋਲ ਪਹੁੰਚ ਕੀਤੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਦੀ ਉਮਰ 3 ਸਾਲ ਸੱਤ ਮਹੀਨੇ ਹੈ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਜਾਣਕਾਰੀ ਹਾਸਲ ਕਰਨ ਲਈ ਸਕੂਲ ਦਾ ਦੌਰਾ ਕੀਤਾ ਅਤੇ ਕੰਪਿਊਟਰ ਅਧਿਆਪਕ ਕਾਸਿਮ ਰੇਹਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਬੱਚੇ ਦੀ ਮਾਂ ਦੇ ਅਨੁਸਾਰ ਉਸਨੇ ਆਪਣੀ ਧੀ ਦੇ ਗੁਪਤ ਅੰਗਾਂ ਵਿੱਚ ਸੱਟ ਦੇ ਨਿਸ਼ਾਨ ਦੇਖ ਕੇ ਸਕੂਲ ਪਹੁੰਚ ਕੇ ਸ਼ਿਕਾਇਤ ਕੀਤੀ, ਪਰ ਮੈਨੇਜਮੈਂਟ ਨੇ ਉਸਦੀ ਸ਼ਿਕਾਇਤ ਨੂੰ ਨਜ਼ਰਅੰਦਾਜ਼ ਕਰ ਦਿੱਤਾ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ’ਤੇ ਬੀਐਨਐਸ ਅਤੇ ਪੋਕਸੋ ਐਕਟ ਤਹਿਤ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement