ਭੁੱਲਰ ਨੇ ਦਸ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ
08:03 AM Jul 31, 2024 IST
ਚੰਡੀਗੜ੍ਹ (ਟਨਸ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਕੁਮਾਰ, ਕਰਨਦੀਪ ਸਿੰਘ ਚਾਹਲ ਆਦਿ ਹਾਜ਼ਰ ਸਨ।
Advertisement
Advertisement