ਭੁਪੇਸ਼ ਚੱਠਾ ਨੇ ਡੀਪੀਆਰਓ ਵੱਜੋਂ ਅਹੁਦਾ ਸੰਭਾਲਿਆ
07:50 AM Sep 03, 2024 IST
ਪਟਿਆਲਾ: ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਅਤੇ ਰਾਸ਼ਟਰਪਤੀ ਐਵਾਰਡੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। -ਪੱਤਰ ਪ੍ਰੇਰਕ
Advertisement
Advertisement