ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੁਪਿੰਦਰ ਸਿੰਘ ਅਸੰਧ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਬਣੇ ਪ੍ਰਧਾਨ

10:14 AM Mar 29, 2024 IST
ਨਵੀਂ ਕਾਰਜਕਾਰਨੀ ਨਾਲ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ।

ਸਰਬਜੋਤ ਸਿੰਘ ਦੁੱਗਲ/ਰਾਮ ਕੁਮਾਰ ਮਿੱਤਲ
ਕੁਰੂਕਸ਼ੇਤਰ/ਗੂਹਲਾ ਚੀਕਾ, 28 ਮਾਰਚ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਅੱਜ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਸਬੰਧੀ ਮੀਟਿੰਗ ਮੁੱਖ ਦਫ਼ਤਰ ਕੁਰੂਕਸ਼ੇਤਰ ਵਿੱਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਦੀਵਾਨ ਹਾਲ ਵਿੱਚ ਹੋਈ। ਕਮੇਟੀ ਦੇ ਸਪੋਕਸਮੈਨ ਕਵਲਜੀਤ ਸਿੰਘ ਅਜਰਾਣਾ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਜਨਰਲ ਇਜਲਾਸ ਵੱਲੋਂ ਕਰਵਾਈ ਚੋਣ ਵਿੱਚ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ ਅੰਬਾਲਾ, ਜੂਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ, ਜਰਨਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ ਯਮੁਨਾਨਗਰ, ਮੀਤ ਸਕੱਤਰ ਗੁਲਾਬ ਸਿੰਘ ਮੂਨਕ ਕਰਨਾਲ, ਛੇ ਕਾਰਜਕਾਰਨੀ ਮੈਂਬਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਿਰਸਾ, ਜਗਸੀਰ ਸਿੰਘ ਮਾਂਗੇਆਣਾ ਸਿਰਸਾ, ਤਰਵਿੰਦਰਪਾਲ ਸਿੰਘ ਅੰਬਾਲਾ, ਤਜਿੰਦਰਪਾਲ ਸਿੰਘ ਨਾਰਨੌਲ ਮਹਿੰਦਰਗੜ੍ਹ, ਬਲਦੇਵ ਸਿੰਘ ਖਾਲਸਾ ਟੋਹਾਣਾ, ਸੁਦਰਸ਼ਨ ਸਿੰਘ ਗਾਵੜੀ ਭਿਵਾਨੀ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਜਨਰਲ ਸਕੱਤਰ ਦੇ ਅਹੁਦੇ ਲਈ ਆਰਜ਼ੀ ਜਨਰਲ ਸਕੱਤਰ ਰਮਣੀਕ ਸਿੰਘ ਮਾਨ ਅਤੇ ਸੁਖਵਿੰਦਰ ਸਿੰਘ ਮੰਡੇਬਰ 2 ਉਮੀਦਵਾਰ ਖੜ੍ਹੇ ਹੋਏ ਸਨ, ਜਿਨ੍ਹਾਂ ਵਿੱਚੋਂ ਮਾਨ ਨੂੰ 4 ਵੋਟਾਂ ਅਤੇ ਮੰਡੇਬਰ ਨੂੰ 27 ਵੋਟਾਂ ਪਈਆਂ। ਮੰਡੇਬਰ ਦੇ ਚੁਣੇ ਜਾਣ ਤੋਂ ਬਾਅਦ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਮੋਹਨਜੀਤ ਸਿੰਘ ਪਾਣੀਪਤ, ਗੁਰਬਖਸ਼ ਸਿੰਘ ਯਮੁਨਾਨਗਰ, ਵਿਨਰ ਸਿੰਘ ਸਾਹਾ ਅੰਬਾਲਾ ਉਠ ਕੇ ਬਾਹਰ ਚਲੇ ਗਏ। ਮਗਰੋਂ ਹਾਊਸ ਨੇ ਸਰਬਸੰਮਤੀ ਨਾਲ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਕਮੇਟੀ ਧਰਮ ਪ੍ਰਚਾਰ ਦਾ ਚੇਅਰਮੈਨ ਨਿਯੁਕਤ ਕੀਤਾ। ਨਵੀਂ ਕਾਰਜਕਾਰਨੀ ਅਤੇ ਜਨਰਲ ਹਾਊਸ ਨੇ ਸਾਲ 2024-25 ਦਾ ਵਿੱਤੀ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ।

Advertisement

Advertisement
Advertisement