For the best experience, open
https://m.punjabitribuneonline.com
on your mobile browser.
Advertisement

ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ

08:40 AM Apr 16, 2024 IST
ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਦੀ ਟਿਕਟ ਨਾ ਦਿੱਤੇ ਜਾਣ ’ਤੇ ਹਾਅ ਦਾ ਨਾਅਰਾ ਮਾਰਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਸੁਖਦੇਵ ਸਿੰਘ ਢੀਂਡਸਾ ਪਾਰਟੀ ਵਿੱਚ ਪਰਤੇ ਹਨ ਤਾਂ ਇਸ ਹਾਲਤ ਵਿਚ ਉਨ੍ਹਾਂ ਦਾ ਭਰੋਸਾ ਨਹੀਂ ਸੀ ਤੋੜਨਾ ਚਾਹੀਦਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਦੀ ਟਿਕਟ ਦਾ ਐਲਾਨ ਕਰਨ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰਾ ਜ਼ਰੂਰ ਕਰਨਾ ਚਾਹੀਦਾ ਸੀ। ਜਦੋਂ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਫ਼ੋਨ ’ਤੇ ਗੱਲ ਕੀਤੀ ਤਾਂ ਢੀਂਡਸਾ ਸਾਹਿਬ ਕਾਫੀ ਪ੍ਰੇਸ਼ਾਨੀ ਮਹਿਸੂਸ ਕਰ ਰਹੇ ਸਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਲੋਕ ਸਭਾ ਦੀ ਟਿਕਟ ਲੈਣ ਦੀ ਇੱਛਾ ਨਾਲ ਪਾਰਟੀ ਵਿਚ ਮੁੜ ਸ਼ਾਮਲ ਹੋਏ ਸਨ। ਪਤਾ ਨਹੀਂ ਪਾਰਟੀ ਪ੍ਰਧਾਨ ਨੇ ਕਿਹੜੀ ਮਜਬੂਰੀ ਵਿੱਚ ਉਨ੍ਹਾਂ ਨੂੰ ਟਿਕਟ ਨਾ ਦੇਣ ਦਾ ਫੈਸਲਾ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਹੁਣ ਪਾਰਟੀ ਛੱਡ ਗਏ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ ਤਾਂ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਲੀਡਰਸ਼ਿਪ ਦੇ ਫੈਸਲੇ ਦੀ ਆਲੋਚਨਾ ਨਹੀਂ ਕਰ ਰਹੀ।
ਉਨ੍ਹਾਂ ਦੇ ਇਸ ਬਿਆਨ ਨੂੰ ਸਹੀ ਮਾਅਨਿਆਂ ਵਿੱਚ ਫੀਡਬੈਕ ਵਜੋਂ ਲਿਆ ਜਾਵੇ।
ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਚਰਚਾ ’ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਨਾ ਤਾਂ ਟਿਕਟ ਲੈਣ ਦੀ ਇੱਛੁਕ ਹੈ ਅਤੇ ਨਾ ਹੀ ਇਸ ਦੀ ਮੰਗ ਕਰਦੇ ਹਨ, ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ ਉਹ, ਉਸ ਦਾ ਡਟ ਕੇ ਸਮਰਥਨ ਕਰੇਗੀ। ਉਨ੍ਹਾਂ ਨੇ ਸੰਗਰੂਰ ਤੋਂ ਚੋਣ ਲੜ ਰਹੇ ਆਪਣੇ ਕੱਟੜ ਵਿਰੋਧੀ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

Advertisement

Advertisement
Author Image

joginder kumar

View all posts

Advertisement
Advertisement
×