ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਬੀ ਜਗੀਰ ਕੌਰ ਦੇ ਹਮਾਇਤੀ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ’ਚ ਸ਼ਾਮਲ

08:56 PM Jun 23, 2023 IST
featuredImage featuredImage

ਦਵਿੰਦਰ ਪਾਲ

Advertisement

ਚੰਡੀਗੜ੍ਹ, 8 ਜੂਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੀਬੀ ਜਗੀਰ ਕੌਰ ਦੇ ਦੋ ਹਮਾਇਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਪਾਰਟੀ ਪ੍ਰਧਾਨ ਨੇ ਅੱਜ ਇੱਥੇ ਪਾਇਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਅੰਬਾਲਾ ਤੋਂ ਮੈਂਬਰ ਅਮਰੀਕ ਸਿੰਘ ਜਨੇਤਪੁਰ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ‘ਤੇ ਸਨਮਾਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਜਲਦ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਸ੍ਰੀ ਬਾਦਲ ਨੇ ਪਿਛਲੇ ਸਾਲਾਂ ਦੌਰਾਨ ਅਕਾਲੀ ਦਲ ਛੱਡ ਕੇ ਗਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਵਿਚ ਮੁੜ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਉਹ ਮੁਆਫੀ ਮੰਗਦੇ ਹਨ ਪਰ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਵਾਲੀਆਂ ਤਾਕਤਾਂ ਨੂੰ ਮਾਤ ਪਾਉਣ ਲਈ ਸਾਡਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਜੱਲਾ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਏ ਹਨ, ਉਥੇ ਹੀ ਅਮਰੀਕ ਸਿੰਘ ਜਨੇਤਪੁਰ ਇਕ ਆਜ਼ਾਦ ਜਿੱਤੇ ਹੋਏ ਮੈਂਬਰ ਹਨ। ਦੋਵਾਂ ਮੈਂਬਰਾਂ ਨੇ ਅਕਾਲੀ ਦਲ ਪ੍ਰਧਾਨ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ ਤੇ ਭਰੋਸਾ ਦਿਵਾਇਆ ਕਿ ਉਹ ਹਰ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਗੇ।

Advertisement

Advertisement