ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਬੀ ਸੁਰਜੀਤ ਕੌਰ ‘ਆਪ’ ਵਿੱਚ ਸ਼ਾਮਲ

02:23 PM Jul 02, 2024 IST

ਪਾਲ ਸਿੰਘ ਨੌਲੀ
ਜਲੰਧਰ, 2 ਜੁਲਾਈ
ਪੰਜਾਬ ਵਿਚ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਸਿਆਸੀ ਉਥਲ ਪੁਥਲ ਸ਼ੁਰੂ ਹੋ ਗਈ ਹੈ। ਇਥੋਂ ਚੋਣ ਲੜ ਰਹੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਅਚਾਨਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਲਿਆ। ਮੁੱਖ ਮੰਤਰੀ ਨੇ ਉਨ੍ਹਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਹੈ। ਜਲੰਧਰ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੁਰਜੀਤ ਕੌਰ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ।

Advertisement

Advertisement
Advertisement