ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਬੀ ਸੁਰਜੀਤ ਕੌਰ ਵੱਲੋਂ ਚੋਣ ਮੈਦਾਨ ’ਚ ਡਟਣ ਦਾ ਐਲਾਨ

08:31 AM Jun 28, 2024 IST
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਬੀਬੀ ਸੁਰਜੀਤ ਕੌਰ ਤੇ ਹੋਰ। -ਫੋਟੋ: ਮਲਕੀਅਤ

ਪਾਲ ਸਿੰਘ ਨੌਲੀ
ਜਲੰਧਰ, 27 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਐਲਾਨ ਕੀਤਾ ਹੈ। ਅੱਜ ਪੰਜਾਬ ਪ੍ਰੈੱਸ ਕਲੱਬ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰਪਾਲ ਸਿੰਘ ਰਾਜਪਾਲ ਨੇ ਚੋਣ ਲੜ ਰਹੀ ਬੀਬੀ ਸੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਮੀਡੀਆ ਸਾਹਮਣੇ ਪੇੇਸ਼ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਜੇ ਇਹ ਪਰਿਵਾਰ ਗਰੀਬ ਨਾ ਹੁੰਦਾ ਤਾਂ ਕੀ ਉਨ੍ਹਾਂ ਕੋਲੋਂ ਕਾਗਜ਼ ਵਾਪਸ ਕਰਵਾਉਣ ਅਤੇ ਪਾਰਟੀ ਦਾ ਅਲਾਟ ਹੋਇਆ ਚੋਣ ਨਿਸ਼ਾਨ ਤੱਕੜੀ ਖੋਹਣ ਦੀ ਧਮਕੀ ਦਿੱਤੀ ਜਾਣੀ ਸੀ? ਪ੍ਰੈੱਸ ਕਾਨਫਰੰਸ ਦੌਰਾਨ ਬੀਬੀ ਸੁਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕੋਲ ਚੋਣ ਲੜਨ ਲਈ ਇੱਕ ਰੁਪਇਆ ਤੱਕ ਨਹੀਂ ਹੈ ਪਰ ਜੇ ਲੋਕ ਸਾਥ ਦੇਣਗੇ ਤਾਂ ਉਹ ਚੋਣ ਜ਼ਰੂਰ ਲੜੇਗੀ। ਉਨ੍ਹਾਂ ਨੇ ਨਵੇਂ ਬਣੇ ਐੱਮਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ।

Advertisement

Advertisement
Advertisement