‘ਆਪ’ ਦੇ ਵਿਦਿਆਰਥੀ ਵਿੰਗ ਵੱਲੋਂ ਸਾਈਕਲ ਰੈਲੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਮਈ
ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐੱਸਐੱਸ) ਨੇ ਅੱਜ ਇੱਥੇ ਇੱਕ ਸਾਈਕਲ ਰੈਲੀ ਕੀਤੀ ਅਤੇ ਲੋਕਾਂ ਨੂੰ ‘ਤਾਨਾਸ਼ਾਹੀ’ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ। ਰੈਲੀ ਨੂੰ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਤਹਿਤ ਪਾਰਟੀ ਦੇ ਮੁੱਖ ਦਫ਼ਤਰ ਰਾਊਜ਼ ਐਵੇਨਿਊ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਵਿੱਚ ਸ਼ਾਮਲ ਨੌਜਵਾਨਾਂ ਦੀਆਂ ਟੀ-ਸ਼ਰਟਾਂ ਅਤੇ ਟੋਪੀਆਂ ’ਤੇ ‘ਜੇਲ ਕਾ ਜਵਾਬ ਸੇ ਵੋਟ’ ਲਿਖਿਆ ਹੋਇਆ ਸੀ। ਨੌਜਵਾਨਾਂ ਨੇ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਹਟਾਉਣ ਲਈ ਮੁਹਿੰਮ ਚਲਾਈ ਅਤੇ ਪਾਰਟੀ ਨੂੰ ‘ਤਾਨਾਸ਼ਾਹੀ’ ਦੱਸਿਆ।
‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਅਤੇ ਕੈਬਨਿਟ ਮੰਤਰੀ ਗੋਪਾਲ ਰਾਏ ਅਤੇ ਨਵੀਂ ਦਿੱਲੀ ਲੋਕ ਸਭਾ ਸੀਟ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਸੋਮਨਾਥ ਭਾਰਤੀ ਨੇ ਵੀ ਰੈਲੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਰਾਏ ਨੇ ਕਿਹਾ, ‘‘ਆਮ ਆਦਮੀ ਪਾਰਟੀ ਵੱਖ-ਵੱਖ ਤਰੀਕਿਆਂ ਨਾਲ ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਲੋਕਾਂ ਵਿਚਕਾਰ ਜਾ ਰਹੀ ਹੈ। ਪਹਿਲਾਂ ਅਸੀਂ ‘ਵਾਕਾਥਨ’ ਰਾਹੀਂ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ‘ਸਾਈਕਲੋਥਨ’ ਰਾਹੀਂ ਅਸੀਂ ਇਹ ਸੰਦੇਸ਼ ਦੇ ਰਹੇ ਹਾਂ ਕਿ ਇਸ ਵਾਰ ਦੇਸ਼ ਬਚਾਉਣ ਲਈ ਭਾਜਪਾ ਦੀ ਤਾਨਾਸ਼ਾਹੀ ਖਤਮ ਕਰਨੀ ਬਹੁਤ ਜ਼ਰੂਰੀ ਹੈ।’’
ਭਾਰਤੀ ਨੇ ਭਰੋਸਾ ਪ੍ਰਗਟਾਇਆ ਕਿ ‘ਇੰਡੀਆ’ ਗੱਠਜੋੜ 25 ਮਈ ਨੂੰ ਦਿੱਲੀ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਾਰੀਆਂ ਸੱਤ ਸੀਟਾਂ ਜਿੱਤੇਗੀ। ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, ‘‘ਦਿੱਲੀ ਦੇ ਲੋਕ ਕਹਿ ਰਹੇ ਹਨ ਕਿ ਭਾਜਪਾ ਨੇ ਸੰਵਿਧਾਨ ਅਤੇ ਲੋਕਤੰਤਰ ਨੂੰ ਤਬਾਹ ਕਰ ਦਿੱਤਾ ਹੈ।