For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ

09:54 AM Sep 24, 2024 IST
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ
Advertisement

ਭਗਤਾ ਭਾਈ:

Advertisement

ਭਗਤਾ ਭਾਈ ਸਾਈਕਲਿੰਗ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਡੀ ਸਾਈਕਲ ਰੈਲੀ ਕੀਤੀ ਗਈ, ਜਿਸ ਵਿਚ ਬਠਿੰਡਾ, ਗੋਨਿਆਨਾ, ਜੈਤੋ, ਮੁਕਤਸਰ ਸਾਹਿਬ ਤੋਂ ਇਲਾਵਾ ਭਗਤਾ ਇਲਾਕੇ ਦੇ ਸਾਈਕਲਿਸਟਾਂ ਨੇ ਹਿੱਸਾ ਲਿਆ। ਭਾਜਪਾ ਆਗੂ ਬਵਲੇਸ਼ ਕੁਮਾਰ ਬੌਬੀ ਸਿੰਗਲਾ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਭਗਤਾ ਭਾਈ ਦੇ ਬਾਜ਼ਾਰ ਤੋਂ ਸ਼ੁਰੂ ਹੋ ਕੇ ਕੋਠਾ ਗੁਰੂ ਹੁੰਦੀ ਹੋਈ ਇਤਿਹਾਸਕ ਗੁਰਦੁਆਰਾ ਸ੍ਰੀ ਗੁੰਗਸਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ 12 ਸਮਾਪਤ ਹੋਈ। ਕਲੱਬ ਦੇ ਮੁਖੀ ਹਰਪ੍ਰੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ’ਤੇ ਚਾਨਣਾ ਪਾਇਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement