ਵਿਦਿਆਰਥੀਆਂ ਨੂੰ ਸਾਈਕਲ ਵੰਡੇ
08:00 AM Feb 04, 2025 IST
Advertisement
ਸਿਰਸਾ:
Advertisement
ਇਥੋਂ ਦੇ ਸਰਕਾਰੀ ਮਾਡਲ ਸੰਸਕ੍ਰਿਤ ਸੀਨੀਅਰ ਸੈਕੰਡਰੀ ਸਕੂਲ ਵਿੱਚ ਛੇਵੀਂ ਜਮਾਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਗਏ। ਪ੍ਰਿੰਸੀਪਲ ਮਦਨ ਮਲਿਕ ਨੇ ਦੱਸਿਆ ਕਿ ਹਰਿਆਣਾ ਸਰਕਾਰ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਯੋਗ ਵਿਦਿਆਰਥੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਲਾਭ ਪ੍ਰਦਾਨ ਕਰ ਰਹੀ ਹੈ। ਇਸੇ ਯੋਜਨਾ ਦੇ ਤਹਿਤ ਪਾਤਰ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਐੱਸਐੱਮਸੀ ਕਮੇਟੀ ਦੇ ਮੁੱਖ ਮੈਂਬਰ, ਵਾਈਸ ਪ੍ਰਿੰਸੀਪਲ ਸਤਪਾਲ ਗਾਟ, ਚਮਨ ਭਾਰਤੀ ਸਿੱਖਿਆ ਸ਼ਾਸਤਰੀ, ਓਮਪ੍ਰਕਾਸ਼ ਗੋਂਦਾਰਾ, ਰਾਜ ਕੁਮਾਰ, ਸੁਰੇਸ਼, ਜਗਤਾਰ, ਅਨੂਪ, ਪ੍ਰਮੋਦ, ਸਤਪਾਲ, ਪੰਕਜ, ਅੰਜੂ ਅਤੇ ਹੋਰ ਸਟਾਫ ਮੌਜੂਦ ਸੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement