For the best experience, open
https://m.punjabitribuneonline.com
on your mobile browser.
Advertisement

ਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਨਿਯਮਾਂ ’ਚ ਢਿੱਲ ਦਿੱਤੀ

06:32 AM Dec 19, 2024 IST
ਬਾਇਡਨ ਪ੍ਰਸ਼ਾਸਨ ਨੇ ਐੱਚ 1ਬੀ ਵੀਜ਼ਾ ਨਿਯਮਾਂ ’ਚ ਢਿੱਲ ਦਿੱਤੀ
Advertisement

* ਅਮਰੀਕਾ ਦੇ ਫ਼ੈਸਲੇ ਨਾਲ ਭਾਰਤੀ ਤਕਨਾਲੋਜੀ ਮਾਹਿਰਾਂ ਨੂੰ ਹੋਵੇਗਾ ਲਾਭ
* ਐੱਫ-1 ਵੀਜ਼ਾਧਾਰਕ ਵਿਦਿਆਰਥੀਆਂ ਨੂੰ ਵੀ ਮਿਲੇਗੀ ਰਾਹਤ

Advertisement

ਵਾਸ਼ਿੰਗਟਨ, 18 ਦਸੰਬਰ
ਅਮਰੀਕਾ ’ਚ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਦੇ ਨਿਯਮਾਂ ’ਚ ਢਿੱਲ ਦਿੱਤੀ ਹੈ, ਜਿਸ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ ਵਾਲੇ ਵਿਦੇਸ਼ੀ ਮਾਹਿਰਾਂ ਨੂੰ ਨਿਯੁਕਤ ਕਰਨਾ ਆਸਾਨ ਹੋ ਜਾਵੇਗਾ। ਇਸ ਨਾਲ ਐੱਫ-1 ਸਟੂਡੈਂਟ ਵੀਜ਼ਾ ਨੂੰ ਆਸਾਨੀ ਨਾਲ ਐੱਚ-1ਬੀ ਵੀਜ਼ੇ ’ਚ ਤਬਦੀਲ ਕੀਤਾ ਜਾ ਸਕੇਗਾ। ਅਮਰੀਕੀ ਸਰਕਾਰ ਦੇ ਇਸ ਫ਼ੈਸਲੇ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਮਾਹਿਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਹੋਮਲੈਂਡ ਸੁਰੱਖਿਆ ਵਿਭਾਗ (ਡੀਐੱਚਐੱਸ) ਵੱਲੋਂ ਐਲਾਨੇ ਇਸ ਨਿਯਮ ਦਾ ਉਦੇਸ਼ ਵਿਸ਼ੇਸ਼ ਅਹੁਦਿਆਂ ਅਤੇ ਗ਼ੈਰ-ਲਾਭਕਾਰੀ ਤੇ ਸਰਕਾਰੀ ਖੋਜ ਸੰਗਠਨਾਂ ਲਈ ਆਧੁਨਿਕ ਬਣਾ ਕੇ ਮਾਲਕਾਂ ਅਤੇ ਵਰਕਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨਾ ਹੈ। ਇਕ ਸਰਕਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਇਸ ਬਦਲਾਅ ਨਾਲ ਅਮਰੀਕੀ ਕੰਪਨੀਆਂ ਨੂੰ ਆਪਣੀਆਂ ਜ਼ਰੂਰਤਾਂ ਮੁਤਾਬਕ ਨਿਯੁਕਤੀਆਂ ਕਰਨ ਅਤੇ ਆਲਮੀ ਬਾਜ਼ਾਰ ’ਚ ਮੁਕਾਬਲੇਬਾਜ਼ੀ ’ਚ ਬਣੇ ਰਹਿਣ ’ਚ ਸਹਾਇਤਾ ਮਿਲੇਗੀ। ਡੀਐੱਚਐੱਸ ਮੁਤਾਬਕ ਇਸ ਨਿਯਮ ’ਚ ਐੱਫ-1 ਵੀਜ਼ਾਧਾਰਕ ਵਿਦਿਆਰਥੀਆਂ ਲਈ ਕੁਝ ਸਹੂਲਤ ਦਾ ਵੀ ਪ੍ਰਬੰਧ ਹੈ ਜੋ ਆਪਣੇ ਵੀਜ਼ੇ ਨੂੰ ਐੱਚ-1ਬੀ ’ਚ ਬਦਲਣਾ ਚਾਹੁੰਦੇ ਹਨ। -ਪੀਟੀਆਈ

Advertisement

Advertisement
Author Image

joginder kumar

View all posts

Advertisement