ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਣਤੰਤਰ ਦਿਵਸ ਸਮਾਗਮ ਵਿੱਚ ਬਾਇਡਨ ਦੇ ਸ਼ਾਮਲ ਹੋਣ ਦੀ ਸੰਭਾਵਨਾ ਘੱਟ

06:35 AM Dec 13, 2023 IST

ਨਵੀਂ ਦਿੱਲੀ, 12 ਦਸੰਬਰ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਅਗਲੇ ਮਹੀਨੇ ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦੀ ਸੰਭਾਵਨਾ ਘੱਟ ਹੈ। ਮੰਨਿਆ ਜਾ ਰਿਹਾ ਹੈ ਕਿ ਵਾਸ਼ਿੰਗਟਨ ਨੇ ਨਵੀਂ ਦਿੱਲੀ ਨੂੰ ਦੱਸ ਦਿੱਤਾ ਹੈ ਕਿ ਰਾਸ਼ਟਰਪਤੀ ਬਾਇਡਨ ਗਣਤੰਤਰ ਦਿਵਸ ਸਮਾਗਮ ਲਈ ਭਾਰਤ ਨਹੀਂ ਆ ਸਕਣਗੇ। ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਸਤੰਬਰ ਵਿੱਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ, ਹਾਲਾਂਕਿ ਭਾਰਤ ਨੇ ਇਸ ਸੱਦੇ ’ਤੇ ਕੋਈ ਟਿੱਪਣੀ ਨਹੀਂ ਕੀਤੀ ਸੀ। ਸੂਤਰਾਂ ਅਨੁਸਾਰ 2024 ਦੇ ਆਖਰੀ ਮਹੀਨਿਆਂ ਵਿੱਚ ਭਾਰਤ ’ਚ ਕੁਆਡ ਸਿਖਰ ਸੰਮੇਲਨ ਕਰਵਾਉਣ ਦੀ ਤਜਵੀਜ਼ ਰੱਖੀ ਗਈ ਹੈ। ਸੂਤਰ ਨੇ ਕਿਹਾ,‘‘ਅਸੀਂ ਤਰੀਕਾਂ ਸੋਧਣ ਬਾਰੇ ਵਿਚਾਰ ਕਰ ਰਹੇ ਹਾਂ ਕਿਉਂਕਿ ਮੌਜੂਦਾ ਸਮੇਂ ਵਿਚਾਰੀਆਂ ਜਾ ਰਹੀਆਂ ਤਰੀਕਾਂ ’ਤੇ ਸਾਰੇ ਕੁਆਡ ਭਾਈਵਾਲ ਸਹਿਮਤ ਨਹੀਂ ਹਨ।’’ ਜੇ ਬਾਇਡਨ ਭਾਰਤ ਆਉਣ ਦਾ ਸੱਦਾ ਸਵੀਕਾਰ ਕਰ ਲੈਂਦੇ ਤਾਂ ਸਿਖਰ ਸੰਮੇਲਨ 27 ਜਨਵਰੀ ਨੂੰ ਹੋ ਸਕਦਾ ਸੀ। -ਪੀਟੀਆਈ

Advertisement

Advertisement