ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਇਡਨ ਦੀ ਨਵੀਂ ਇਮੀਗ੍ਰੇਸ਼ਨ ਨੀਤੀ: ਅਮਰੀਕਾ ’ਚ 5 ਲੱਖ ਨਾਜਾਇਜ਼ ਪਰਵਾਸੀਆਂ ਨੂੰ ਹੋਵੇਗਾ ਲਾਭ

03:50 PM Jun 18, 2024 IST

ਵਾਸ਼ਿੰਗਟਨ, 18 ਜੂਨ
ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ ਉਨ੍ਹਾਂ ਵਿਅਕਤੀਆਂ ਨੂੰ ਫਾਇਦਾ ਦੇਣਾ ਹੈ, ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਰਹਿ ਰਹੇ ਹਨ ਪਰ ਅਮਰੀਕੀ ਨਾਗਰਿਕਾਂ ਨਾਲ ਵਿਆਹੇ ਹੋਏ ਹਨ। ਨਵੀਂ ਨੀਤੀ ਉਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਬਚਾਏਗੀ ਅਤੇ ਉਨ੍ਹਾਂ ਨੂੰ ਵਰਕ ਪਰਮਿਟ ਦੇਵੇਗੀ, ਜਿਸ ਨਾਲ ਉਨ੍ਹਾਂ ਦੀ ਨਾਗਰਿਕਤਾ ਹਾਸਲ ਕਰਨ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ। ਮੀਡੀਆ ਮੁਤਾਬਕ ਅਮਰੀਕੀ ਨਾਗਰਿਕਾਂ ਦੇ ਗੈਰ-ਕਾਨੂੰਨੀ ਜੀਵਨ ਸਾਥੀਆਂ ਦੀ ਸੁਰੱਖਿਆ ਲਈ ਆਦੇਸ਼ ਪਾਸ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ 500,000 ਗੈਰ-ਕਾਨੂੰਨੀ ਪਰਵਾਸੀਆਂ ਨੂੰ ਲਾਭ ਮਿਲੇਗਾ।

Advertisement

Advertisement