ਅਨਿਲ ਅੰਬਾਨੀ ਦੀ ਕੰਪਨੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
06:29 AM Apr 11, 2024 IST
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਤਿੰਨ ਸਾਲ ਪਹਿਲਾਂ ਅਨਿਲ ਅੰਬਾਨੀ ਗਰੁੱਪ ਦੀ ਕੰਪਨੀ ਨੂੰ ਦਿੱਲੀ ਮੈਟਰੋ ਨਾਲ ਵਿਵਾਦ ’ਚ 8 ਹਜ਼ਾਰ ਕਰੋੜ ਰੁਪਏ ਅਦਾ ਕਰਨ ਦੇ ਆਪਣੇ ਪੁਰਾਣੇ ਫ਼ੈਸਲੇ ਨੂੰ ਰੱਦ ਕਰਦਿਆਂ ਕੰਪਨੀ ਨੂੰ ਕਿਹਾ ਹੈ ਕਿ ਉਹ ਹੁਣ ਤੱਕ ਮਿਲ ਚੁੱਕੇ 2500 ਕਰੋੜ ਰੁਪਏ ਦਿੱਲੀ ਮੈਟਰੋ ਨੂੰ ਵਾਪਸ ਕਰੇ। ਸੁਪਰੀਮ ਕੋਰਟ ਨੇ ਕਿਹਾ ਕਿ ਪਿਛਲਾ ਫ਼ੈਸਲਾ ਬਹੁਤ ਵੱਡਾ ਅਨਿਆਂ ਸੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੀ 2021 ਦੇ ਫ਼ੈਸਲੇ ਖ਼ਿਲਾਫ਼ ਅਰਜ਼ੀ ਦੀ ਇਜਾਜ਼ਤ ਦਿੰਦਿਆਂ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦਾ ਹੁਕਮ ਸੋਚਿਆ-ਸਮਝਿਆ ਫ਼ੈਸਲਾ ਸੀ ਅਤੇ ਸੁਪਰੀਮ ਕੋਰਟ ਨੂੰ ਉਸ ’ਚ ਦਖ਼ਲ ਦੇਣ ਦਾ ਕੋਈ ਢੁੱਕਵਾਂ ਆਧਾਰ ਨਹੀਂ ਸੀ। ਜ਼ਿਕਰਯੋਗ ਹੈ ਕਿ ਅੰਬਾਨੀ 2008 ’ਚ ਦੁਨੀਆ ਦੇ ਛੇਵੇਂ ਸਭ ਤੋਂ ਅਮੀਰ ਵਿਅਕਤੀ ਸਨ ਪਰ ਵਾਰ ਵਾਰ ਲਗਦੇ ਝਟਕਿਆਂ ਕਾਰਨ ਉਨ੍ਹਾਂ ਦੀ ਹਾਲਤ ਬਦਲ ਗਈ ਅਤੇ ਹੁਣ ਉਹ ਅਮੀਰਾਂ ਦੀ ਸੂਚੀ ’ਚੋਂ ਬਾਹਰ ਹੋ ਗਏ ਹਨ। -ਪੀਟੀਆਈ
Advertisement
Advertisement