ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਅੰਦੋਲਨ ਦੇ ਸੌ ਦਿਨ ਪੂਰੇ ਹੋਣ ’ਤੇ ਹੋਣਗੇ ਵੱਡੇ ਇਕੱਠ: ਪੰਧੇਰ

07:01 AM Apr 25, 2024 IST

ਸਰਬਜੀਤ ਸਿੰਘ ਭੰਗੂ
ਸ਼ੰਭੂ (ਪਟਿਆਲਾ), 24 ਅਪਰੈਲ
ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ ਬਾਰਡਰ ’ਤੇ ਅੱਜ 71ਵੇਂਂ ਦਿਨ ਅਤੇ ਹਰਿਆਣਾ ਪੁਲੀਸ ਵੱਲੋਂ ਇਸ ਮੋਰਚੇ ਦੇ ਹਮਾਇਤੀਆਂ ਵਜੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨ ਆਗੂਆਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਟਰੈਕ ’ਤੇ 8ਵੇਂ ਦਿਨ ਵੀ ਧਰਨੇ ਜਾਰੀ ਰਹੇ।
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰੇਲਵੇ ਟਰੈਕ ’ਤੇ ਜਾਰੀ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਜਿਵੇਂ ਪਹਿਲਾਂ 8 ਮਾਰਚ ਨੂੰ ਹੱਦਾਂ ’ਤੇ ਵੱਡੇ ਪੱਧਰ ’ਤੇ ਮਹਿਲਾ ਦਿਵਸ ਅਤੇ ਫੇਰ ਸ਼ਹੀਦਾਂ ਦੇ ਦਿਹਾੜੇ ਮਨਾਏ ਗਏ ਸਨ, ਉਵੇਂ ਹੀ ਹੁਣ ਪਹਿਲੀ ਮਈ ਨੂੰ ਸ਼ੰਭੂ ਅਤੇ ਢਾਬੀਗੁੱਜਰਾਂ ਹੱਦਾਂ ’ਤੇ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਮਜ਼ਦੂਰ ਦਿਵਸ ਵੀ ਮਨਾਇਆ ਜਾਵੇਗਾ ਜਿਸ ਦੌਰਾਨ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਕਿਸਾਨ ਅਤੇ ਮਜ਼ਦੂਰ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ’ਤੇ ਜਾਰੀ ਮੋਰਚੇ ਦੇ ਸੌ ਦਿਨ ਪੂਰੇ ਹੋਣ ’ਤੇ ਇਨ੍ਹਾਂ ਬਾਰਡਰਾਂ ’ਤੇ ਦੇਸ਼ ਵਿਆਪੀ ਵਿਸ਼ਾਲ ਇਕੱਤਰਤਾ ਕਰਕੇ 100ਵਾਂ ਦਿਨ ਮਨਾਇਆ ਜਾਵੇਗਾ ਜਿਸ ਦੌਰਾਨ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਅਤੇ ਹਿਮਾਚਲ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ’ਚ ਕਿਸਾਨ ਅਤੇ ਮਜ਼ਦੂਰ ਹਿੱਸਾ ਲੈਣਗੇ। ਅੱਜ ਸ਼ੰਭੂ ਹੱਦ ਤੋਂ ਉਨ੍ਹਾਂ ਨੇ ਦੇਸ਼ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 100ਵੇਂ ਦਿਨ ਦੇ ਇਸ ਸਮਾਗਮ ਦੀਆਂ ਹੁਣੇ ਤੋਂ ਤਿਆਰੀਆਂ ਵਿੱਢਣ ਦਾ ਹੋਕਾ ਵੀ ਦਿਤਾ। ਉਨ੍ਹਾਂ ਦਾ ਕਹਿਣਾ ਸੀ ਕਿ 100ਵੇਂ ਦਿਨ ਦਾ ਇਹ ਵਿਸ਼ਾਲ ਇਕੱਠ ਮੋਦੀ ਹਕੂਮਤ ਦੀਆਂ ਚੂਲਾਂ ਹਿਲਾ ਦੇਵੇਗਾ।

Advertisement

Advertisement
Advertisement