For the best experience, open
https://m.punjabitribuneonline.com
on your mobile browser.
Advertisement

ਸੁਖਪਾਲ ਖਹਿਰਾ ਨਾਲ ਮੌਜੂਦ ਰਹੇ ਭੱਠਲ ਸਣੇ ਵੱਡੇ ਆਗੂ

08:01 AM May 09, 2024 IST
ਸੁਖਪਾਲ ਖਹਿਰਾ ਨਾਲ ਮੌਜੂਦ ਰਹੇ ਭੱਠਲ ਸਣੇ ਵੱਡੇ ਆਗੂ
ਸੰਗਰੂਰ ’ਚ ਚੋਣ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਂਦੇ ਹੋਏ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ।
Advertisement

ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਸ੍ਰੀ ਖਹਿਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਚੋਣ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ। ਸ੍ਰੀ ਖਹਿਰਾ ਨਾਲ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਜ਼ਿਲ੍ਹਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਵਿਧਾਇਕ ਪਿਰਮਲ ਸਿੰਘ ਖਾਲਸਾ ਮੌਜੂਦ ਸਨ। ਇਸ ਤੋਂ ਪਹਿਲਾਂ ਸ੍ਰੀ ਖਹਿਰਾ ਵੱਡੀ ਗਿਣਤੀ ’ਚ ਆਪਣੇ ਸਮਰਥਕਾਂ ਸਮੇਤ ਸ਼ਹਿਰ ਵਿਚੋਂ ਕਾਫ਼ਲੇ ਦੇ ਰੂਪ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜੇ। ਅੱਜ ਪੰਜ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ ਜਦੋਂ ਕਿ ਇੱਕ ਉਮੀਦਵਾਰ ਵਲੋਂ ਪਹਿਲੇ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ।

Advertisement

Advertisement
Author Image

joginder kumar

View all posts

Advertisement
Advertisement
×