ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਵੱਡਾ ਖਤਰਾ: ਕਟਾਰੂਚੱਕ

06:55 AM May 18, 2024 IST
ਪਿੰਡ ਗੁਰਦਾਸਪੁਰ ਭਾਈਆਂ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਔਰਤਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

ਐੱਨਪੀ ਧਵਨ
ਪਠਾਨਕੋਟ, 17 ਮਈ
‘‘ਭਾਜਪਾ ਅਤੇ ਆਰਐੱਸਐੱਸ ਨੂੰ ਹਰਾਉਣਾ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਹੈ ਕਿਉਂਕਿ ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਵੱਡਾ ਖਤਰਾ ਹੈ। ਜੇਕਰ ਭਾਜਪਾ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਮੋਦੀ ਸਰਕਾਰ ਦੇਸ਼ ਵਿੱਚ ਦੁਬਾਰਾ ਚੋਣਾਂ ਨਹੀਂ ਹੋਣ ਦੇਵੇਗੀ ਅਤੇ ਨਰਿੰਦਰ ਮੋਦੀ ਤਾਨਾਸ਼ਾਹ ਬਣ ਕੇ ਦੇਸ਼ ਅੰਦਰ ਜਮਹੂਰੀਕਰਨ ਨੂੰ ਤਬਾਹ ਕਰ ਦੇਵੇਗਾ।’’ ਇਹ ਵਿਚਾਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਸੰਸਦੀ ਹਲਕੇ ਤੋਂ ਖੜ੍ਹੇ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਗੁਰਦਾਸਪੁਰ ਭਾਈਆਂ, ਡੰਡੋਰ, ਧੋਬੜਾ ਆਦਿ ਪਿੰਡਾਂ ਵਿੱਚ ਕੀਤੇ ਗਏ ਚੋਣ ਪ੍ਰਚਾਰ ਸਮੇਂ ਪ੍ਰਗਟ ਕੀਤੇ। ਇਸ ਮੌਕੇ ਵਿਕਾਸ ਕੁਮਾਰ, ਕੁਲਦੀਪ ਸਿੰਘ, ਸੰਦੀਪ ਕੁਮਾਰ, ਬਲਜਿੰਦਰ ਕੌਰ, ਪਵਨ ਸੈਣੀ, ਕੁਲਦੀਪ ਕੁਮਾਰ ਪਟਵਾਂ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਨੇ ਜਿਸ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੂੰ ਗੁਰਦਾਸਪੁਰ ਹਲਕੇ ਤੋਂ ਖੜ੍ਹਾ ਕੀਤਾ ਹੈ, ਉਹ ਪਹਿਲਾਂ ਵੀ 3 ਵਾਰ ਵਿਧਾਇਕ ਬਣ ਚੁੱਕਾ ਹੈ ਅਤੇ ਉਸ ਨੇ ਆਪਣੇ 15 ਸਾਲ ਦੇ ਕਾਰਜਕਾਲ ਦੌਰਾਨ ਸੁਜਾਨਪੁਰ ਵਿਧਾਨ ਸਭਾ ਹਲਕੇ ਅੰਦਰ ਕੋਈ ਕੰਮ ਨਹੀਂ ਕੀਤਾ। ਇੱਥੋਂ ਤੱਕ ਕਿ ਉਸ ਨੇ ਵਿਧਾਨ ਸਭਾ ਵਿੱਚ ਕਦੇ ਵੀ ਹਲਕੇ ਦੀ ਕੋਈ ਸਮੱਸਿਆ ਨਹੀਂ ਦਰਜ ਕਰਵਾਈ। ਅਜਿਹੇ ਉਮੀਦਵਾਰ ਤੋਂ ਪਾਰਲੀਮੈਂਟ ਵਿੱਚ ਕੀ ਆਸਾਂ ਹੋ ਸਕਦੀਆਂ ਹਨ। ਜਦ ਕਿ ਗੁਰਦਾਸਪੁਰ ਸਰਹੱਦੀ ਹਲਕੇ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਖੜ੍ਹੀਆਂ ਹਨ, ਜਿਨ੍ਹਾਂ ਨੂੰ ਹੱਲ ਕਰਵਾਉਣ ਦੀ ਬੇਹੱਦ ਲੋੜ ਹੈ।

Advertisement

Advertisement