ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਹਾਰ: ਬਿਜਲੀ ਡਿੱਗਣ ਕਾਰਨ 24 ਘੰਟਿਆਂ 'ਚ 25 ਮੌਤਾਂ, 39 ਜ਼ਖਮੀ

03:01 PM Jul 12, 2024 IST

ਪਟਨਾ, 12 ਜੁਲਾਈ

Advertisement

ਬਿਹਾਰ 'ਚ ਪਿਛਲੇ 24 ਘੰਟਿਆਂ ਦੌਰਾਨ ਬਿਜਲੀ ਡਿੱਗਣ ਕਾਰਨ ਜਿਥੇ 25 ਵਿਅਕਤੀਆਂ ਦੀ ਮੌਤ ਹੋ ਗਈ ਉਥੇ ਹੀ 39 ਵਿਅਕਤੀ ਜ਼ਖ਼ਮੀ ਹੋਏ ਹਨ। ਬਿਹਾਰ ਦੇ ਮੁੱਖ ਮੰਤਰੀ, ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਮੀਂਹ ਅਤੇ ਹਨੇਰੀ ਦੌਰਾਨ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਵੀ ਕੀਤੀ।
ਬਿਹਾਰ ਦੇ ਆਫ਼ਤ ਪ੍ਰਬੰਧਨ ਵਿਭਾਗ ਮੁਤਾਬਿਕ ਜੁਲਾਈ ਮਹੀਨੇ ਦੌਰਾਨ ਬਿਜਲੀ ਡਿੱਗਣ ਕਾਰਨ ਕੁੱਲ 50 ਲੋਕਾਂ ਦੀ ਮੌਤ ਹੋਈ ਹੈ। ਅਥਾਰਟੀ ਨੇ ਅਗਲੇ ਕੁਝ ਦਿਨਾਂ ਵਿੱਚ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਵੀਰਵਾਰ ਨੂੰ ਤਰਾੜੀ ਥਾਣੇ ਦੇ ਅਧੀਨ ਪੈਂਦੇ ਪਿੰਡ ਬਰਕਾ ਗਾਓਂ ਵਿੱਚ 22 ਵਿਦਿਆਰਥੀ ਉਸ ਸਮੇਂ ਜ਼ਖ਼ਮੀ ਹੋ ਗਏ ਜਦੋਂ ਉਨ੍ਹਾਂ ਦੀਆਂ ਜਮਾਤਾਂ ਦੇ ਕੋਲ ਇੱਕ ਖਜੂਰ ਦੇ ਦਰੱਖਤ ਉੱਤੇ ਬਿਜਲੀ ਡਿੱਗੀ। ਇਸੇ ਤਰ੍ਹਾਂ ਹੋਰ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ 17 ਹੋਰ ਲੋਕ ਝੁਲਸ ਗਏ। ਏਐੱਨਆਈ
Advertisement
Advertisement