ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਤੀ ਆਯੋਗ ਦੀ ਮੀਟਿੰਗ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਨਹੀਂ ਹੋਏ ਸ਼ਾਮਲ

01:56 PM Jul 27, 2024 IST

ਨਵੀਂ ਦਿੱਲੀ, 27 ਜੁਲਾਈ
ਨੀਤੀ ਆਯੋਗ ਦੀ ਮੀਟਿੰਗ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਾਮਲ ਨਹੀਂ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਸੂਬੇ ਦੀ ਨੁਮਾਇੰਦਗੀ ਦੋਵੇਂ ਉਪ ਮੁੱਖ ਮੰੰਤਰੀਆਂ ਸਮਰਾਟ ਚੌਧਰੀ ਤੇ ਵਿਜੈ ਕੁਮਾਰ ਸਿਨਹਾ ਨੇ ਕੀਤੀ। ਇਸ ਅਹਿਮ ਮੀਟਿੰਗ ਵਿੱਚ ਨਿਤੀਸ਼ ਦੀ ਗੈਰ-ਹਾਜ਼ਰੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਨਤ ਦਲ (ਯੂਨਾਈਟਿਡ) ਦੇ ਤਰਜਮਾਨ ਨੀਰਜ ਕੁਮਾਰ ਨੇ ਕਿਹਾ, ‘‘ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਿੱਸਾ ਨਹੀਂ ਲੈ ਰਹੇ ਹਨ। ਮੁੱਖ ਮੰਤਰੀ ਪਹਿਲਾਂ ਵੀ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਸਨ ਅਤੇ ਬਿਹਾਰ ਦੀ ਨੁਮਾਇੰਦਗੀ ਤਤਕਾਲੀ ਉਪ ਮੁੱਖ ਮੰਤਰੀ ਨੇ ਕੀਤੀ ਸੀ। ਇਸ ਵਾਰ ਵੀ ਦੋਵੇਂ ਉਪ ਮੁੱਖ ਮੰਤਰੀ ਮੀਟਿੰਗ ’ਚ ਸ਼ਾਮਲ ਹੋਣ ਲਈ ਗਏ ਹਨ।’’ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਿਹਾਰ ਤੋਂ ਚਾਰ ਕੇਂਦਰੀ ਮੰਤਰੀ ਵੀ ਆਯੋਗ ਦੇ ਮੈਂਬਰ ਹਨ ਅਤੇ ਉਹ ਵੀ ਮੀਟਿੰਗ ਵਿੱਚ ਮੌਜੂਦ ਹਨ। ਇਸ ’ਤੇ ਕੁਝ ਕਹਿਣ ਦੀ ਲੋੜ ਨਹੀਂ ਹੈ। -ਪੀਟੀਆਈ

Advertisement

Advertisement
Advertisement