ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਹਾਰ: ਮੁੱਖ ਮੰਤਰੀ ਵੱਲੋਂ ਛਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ

07:57 AM Nov 03, 2024 IST
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਨਿਚਰਵਾਰ ਨੂੰ ਪਟਨਾ ’ਚ ਛੱਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਏਐੱਨਆਈ

ਪਟਨਾ, 2 ਨਵੰਬਰ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਗਾਮੀ ਛਠ ਪੂਜਾ ਤਿਉਹਾਰ ਦੇ ਮੱਦੇਨਜ਼ਰ ਰਾਜਧਾਨੀ ਪਟਨਾ ਵਿੱਚ ਗੰਗਾ ਦੇ ਘਾਟਾਂ ’ਤੇ ਪੂਜਾ ਦੀਆਂ ਤਿਆਰੀਆਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਛਠ ਪੂਜਾ ਦਾ ਤਿਉਹਾਰ 7 ਤੇ 8 ਨਵੰਬਰ ਨੂੰ ਮਨਾਇਆ ਜਾਣਾ ਹੈ। ਉਨ੍ਹਾਂ ਨੇ ਅੱਜ ਨਸੀਰਗੰਜ ਘਾਟ ਤੋਂ ਲੈ ਕੇ ਕੰਗਣਘਾਟ ਤੱਕ ਤਿਆਰੀਆਂ ਦਾ ਨਿਰੀਖਣ ਕੀਤਾ।
ਇੱਥੇ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਨਿਰੀਖਣ ਦੌਰਾਨ ਨਿਤੀਸ਼ ਕੁਮਾਰ ਨੇ ਅਧਿਕਾਰੀਆਂ ਨੂੰ ਪਟਨਾ ’ਚ ਸ਼ਰਧਾਲੂਆਂ ਤੇ ਯਾਤਰੀਆਂ ਲਈ ਸਫ਼ਾਈ, ਸੁਰੱਖਿਆ, ਰੌਸ਼ਨੀ ਤੇ ਜਨਤਕ ਹੱਲ ਪ੍ਰਣਾਲੀ ਦਾ ਪ੍ਰਬੰਧ ਕਰਨ ਦਾ ਨਿਰਦੇਸ਼ ਦਿੱਤੇ। ਬਿਆਨ ਮੁਤਾਬਕ, ‘‘ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਿਉਹਾਰ ਦੌਰਾਨ ਸ਼ਰਧਾਲੂਆਂ ਤੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਪੇਸ਼ ਨਾ ਦੇਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਘਾਟਾਂ ’ਤੇ ਆਰਜ਼ੀ ਪਖਾਨਿਆਂ ਤੇ ਹੋਰ ਸਹੂਲਤਾਂ ਦਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।’’ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਛਠ ਪੂਜਾ ਦੇ ਮੱਦੇਨਜ਼ਰ 15 ਦਿਨਾਂ ’ਚ ਤੀਜੀ ਵਾਰ ਗੰਗਾ ਦੇ ਘਾਟਾਂ ਦਾ ਨਿਰੀਖਣ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਸਣੇ ਹੋਰ ਮੰਤਰੀ ਤੇ ਕਈ ਅਧਿਕਾਰੀ ਮੌਕੇ ਹਾਜ਼ਰ ਸਨ। ਛੱਠ ਪੂਜਾ ਦਾ ਤਿਉਹਾਰ ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼ ਤੇ ਦੇਸ਼ ਦੇ ਹੋਰ ਹਿੱਸਿਆਂ ’ਚ ਮਨਾਇਆ ਜਾਂਦਾ ਹੈ। -ਪੀਟੀਆਈ

Advertisement

Advertisement