ਬਿਹਾਰ: ਪਟਨਾ ਵਿੱਚ ਗੰਗਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
10:22 PM Sep 23, 2024 IST
ਗੰਗਾ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਸੁਰੱਖਿਅਤ ਥਾਵਾਂ ਵੱਲ ਜਾਂਦੇ ਹੋਏ ਦਿਹਾਤੀ ਇਲਾਕਾ ਨਾਕਤਾ ਦਿਆਰਾ ਦੇ ਲੋਕ। -ਫੋਟੋ: ਪੀਟੀਆਈ
ਪਟਨਾ, 23 ਸਤੰਬਰ
ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਬੰਦ ਚੱਲ ਰਹੇ ਦਿਹਾਤੀ ਇਲਾਕਿਆਂ ਦੇ 76 ਸਕੂਲਾਂ ਨੂੰ 26 ਸਤੰਬਰ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪਟਨਾ ਦੇ ਜ਼ਿਲ੍ਹਾ ਮੈਜਿਸਟਰੇਟ ਚੰਦਰਸ਼ੇਖਰ ਸਿੰਘ ਵੱਲੋਂ ਇਕ ਸਰਕੁਲਰ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਕਿਹਾ ਕਿ ਸਵੇਰੇ 6 ਵਜੇ ਗਾਂਧੀ ਘਾਟ, ਹਾਥੀਦਾਹ ਤੇ ਦਿਘਾ ਘਾਟ ’ਤੇ ਗੰਗਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀ ਸੀ। -ਪੀਟੀਆਈ
Advertisement
Advertisement