ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ
10:01 PM Jun 23, 2023 IST
ਪਟਨਾ, 7 ਜੂਨ
Advertisement
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਸੱਦੀ ਵਿਰੋਧੀ ਪਾਰਟੀਆਂ ਦੀਆਂ ਮੀਟਿੰਗ ਹੁਣ 23 ਜੂਨ ਨੂੰ ਪਟਨਾ ਵਿੱਚ ਹੋਵੇਗੀ। ਇਹ ਜਾਣਕਾਰੀ ਅੱਜ ਸੂਬੇ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਦਿੱਤੀ। ਜਨਤਾ ਦਲ (ਯੂ) ਦੇ ਕੌਮੀ ਪ੍ਰਧਾਨ ਰਾਜੀਵ ਰੰਜਨ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤੇਜਸਵੀ ਯਾਦਵ ਨੇ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਉਨ੍ਹਾਂ ਦੇ ਹਮਰੁਤਬਾ ਤਾਮਿਲਨਾਡੂ ਦੇ ਐੱਮ.ਕੇ. ਸਟਾਲਿਨ ਅਤੇ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਮੀਟਿੰਗ ‘ਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ਹਨ। ਦੱਸਣਯੋਗ ਹੈ ਕਿ ਇਹ ਮੀਟਿੰਗ ਪਹਿਲਾਂ 12 ਜੂਨ ਨੂੰ ਹੋਣ ਦਾ ਪ੍ਰੋਗਰਾਮ ਸੀ। -ਪੀਟੀਆਈ
Advertisement
Advertisement