ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਹਾਰ: ਮੰਦਰ ’ਚ ਭਗਦੜ ਕਾਰਨ ਸੱਤ ਮੌਤਾਂ, 16 ਜ਼ਖ਼ਮੀ

11:02 PM Aug 12, 2024 IST
ਭਗਦੜ ਵਿੱਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ। -ਫੋਟੋ: ਪੀਟੀਆਈ

ਜਹਾਨਾਬਾਦ, 12 ਅਗਸਤ

Advertisement

ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ’ਚ ਪੈਂਦੇ ਬਾਬਾ ਸਿਧੇਸ਼ਵਰ ਨਾਥ ਮੰਦਰ ’ਚ ਭਗਦੜ ਕਾਰਨ ਛੇ ਔਰਤਾਂ ਸਣੇ ਘੱਟੋ-ਘੱਟ ਸੱਤ ਵਿਅਕਤੀ ਮਾਰੇ ਗਏ ਅਤੇ 16 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਅਲੰਕ੍ਰਿਤਾ ਪਾਂਡੇ ਨੇ ਮੌਤਾਂ ਤੇ ਜ਼ਖ਼ਮੀਆਂ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮੰਦਰ ’ਚ ਭਗਦੜ ਦੀ ਇਹ ਘਟਨਾ ਐਤਵਾਰ ਸਵੇਰੇ 11.30 ਵਜੇ ਵਾਪਰੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਭਗਦੜ ਦਾ ਕਾਰਨ ਕਾਂਵੜੀਆਂ ਵਿਚਾਲੇ ਆਪਸੀ ਵਿਵਾਦ ਹੋ ਸਕਦਾ ਹੈ। ਅਧਿਕਾਰੀਆਂ ਨੇ ਘਟਨਾ ਦੀ ਜਾਂਚ ਦੀ ਹੁਕਮ ਦੇ ਦਿੱਤੇ ਗਏ ਹਨ ਅਤੇ ਅਸਲ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

ਮ੍ਰਿਤਕਾਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਗਰਾਂਟ ਦਾ ਐਲਾਨ

Advertisement

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਘਟਨਾ ’ਤੇ ਦੁੱਖ ਦਾ ਇਜ਼ਹਾਰ ਕੀਤਾ ਤੇ ਮ੍ਰਿਤਕਾਂ ਪਰਿਵਾਰਾਂ ਨੂੰ 4-4 ਲੱਖ ਰੁਪਏ ਐਕਸਗ੍ਰੇਸ਼ੀਆ ਗਰਾਂਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦਾ ਨਿਰਦੇਸ਼ ਵੀ ਦਿੱਤਾ। ਐਕਸਗ੍ਰੇਸ਼ੀਆ ਗਰਾਂਟ ਤਹਿਤ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮਿਲਣਗੇ। ਮ੍ਰਿਤਕਾਂ ਦੀਆਂ ਅੰਤਿਮ ਰਸਮਾਂ ਲਈ ਵਾਰਸਾਂ ਨੂੰ ਵੱਖਰੇ ਤੌਰ ’ਤੇ 20-20 ਹਜ਼ਾਰ ਰੁਪਏ ਵੀ ਦਿੱਤੇ ਜਾਣਗੇ। -ਪੀਟੀਆਈ

Advertisement
Advertisement