ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਹਾਰ: ਹਫ਼ਤੇ ਤੋਂ ਵੀ ਘੱਟ ਸਮੇਂ ’ਚ ਤੀਜਾ ਨਿਰਮਾਣ ਅਧੀਨ ਪੁਲ ਡਿੱਗਿਆ

07:59 AM Jun 24, 2024 IST

ਮੋਤੀਹਾਰੀ, 23 ਜੂਨ
ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿੱਚ ਅੱਜ ਇਕ ਨਿਰਮਾਣ ਅਧੀਨ ਛੋਟਾ ਪੁਲ ਡਿੱਗ ਗਿਆ। ਸੂਬੇ ਵਿੱਚ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਇਹ ਤੀਜੀ ਅਜਿਹੀ ਘਟਨਾ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਮੋਤੀਹਾਰੀ ਦੇ ਘੋੜਾਸਾਹਨ ਬਲਾਕ ਵਿੱਚ ਵਾਪਰੀ। ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਅਧਿਕਾਰੀਆਂ ਨੇ ਦੱਸਿਆ ਕਿ ਅਮਵਾ ਪਿੰਡ ਨੂੰ ਬਲਾਕ ਦੇ ਹੋਰ ਇਲਾਕਿਆਂ ਨਾਲ ਜੋੜਨ ਵਾਸਤੇ ਸੂਬੇ ਦੇ ਪੇਂਡੂ ਨਿਰਮਾਣ ਵਿਭਾਗ (ਆਰਡਬਲਿਊਡੀ) ਵੱਲੋਂ ਨਹਿਰ ’ਤੇ 16 ਮੀਟਰ ਲੰਬਾ ਪੁਲ ਬਣਾਇਆ ਜਾ ਰਿਹਾ ਸੀ। ਇਸ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਸੀ। ਆਰਡਬਲਿਊਡੀ ਦੇ ਵਧੀਕ ਸਕੱਤਰ ਦੀਪਕ ਕੁਮਾਰ ਸਿੰਘ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਘਟਨਾ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਇਕ ਗੰਭੀਰ ਮਾਮਲਾ ਹੈ ਅਤੇ ਵਿਭਾਗੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘‘ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਵਿਸਥਾਰਤ ਰਿਪੋਰਟ ਦਾ ਇੰਤਜ਼ਾਰ ਹੈ।’’ ਜ਼ਿਲ੍ਹਾ ਮੈਜਿਸਟਰੇਟ ਸੌਰਭ ਜੋਰਵਾਲ ਨੇ ਕਿਹਾ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪੀਟੀਆਈ ਨੂੰ ਦੱਸਿਆ ਕਿ ਅਜਿਹੀਆਂ ਖ਼ਬਰਾਂ ਹਨ ਕਿ ਸਥਾਨਕ ਲੋਕਾਂ ਦੇ ਇਕ ਵਰਗ ਨੇ ਸ਼ੁਰੂ ਵਿੱਚ ਪੁਲ ਦੇ ਕੁਝ ਖੰਭਿਆਂ ਦੇ ਨਿਰਮਾਣ ’ਤੇ ਇਤਰਾਜ਼ ਦਰਜ ਕੀਤਾ ਸੀ। ਸ਼ਨਿਚਰਵਾਰ ਨੂੰ ਸਿਵਾਨ ਜ਼ਿਲ੍ਹੇ ਵਿੱਚ ਇੱਕ ਛੋਟਾ ਪੁਲ ਅਤੇ ਮੰਗਲਵਾਰ ਨੂੰ ਅਰਰੀਆ ਜ਼ਿਲ੍ਹੇ ਇੱਕ ਹੋਰ ਪੁਲ ਢਹਿ ਗਿਆ ਸੀ। -ਪੀਟੀਆਈ

Advertisement

Advertisement
Advertisement