For the best experience, open
https://m.punjabitribuneonline.com
on your mobile browser.
Advertisement

ਬਿਜਲੀ ਏਕਤਾ ਮੰਚ ਵੱਲੋਂ ਅਰਥੀ ਫੂਕ ਮੁਜ਼ਾਹਰੇ

07:04 AM Feb 27, 2024 IST
ਬਿਜਲੀ ਏਕਤਾ ਮੰਚ ਵੱਲੋਂ ਅਰਥੀ ਫੂਕ ਮੁਜ਼ਾਹਰੇ
ਅਰਥੀ ਫੂਕ ਮੁਜ਼ਾਹਰੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।
Advertisement

ਗੁਰਿੰਦਰ ਸਿੰਘ
ਲੁਧਿਆਣਾ, 26 ਫਰਵਰੀ
ਜੁਆਇੰਟ ਫੋਰਮ ਅਤੇ ਬਿਜਲੀ ਏਕਤਾ ਮੰਚ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਪੰਜਾਬ ਭਰ ਵਿੱਚ ਅਰਥੀ ਫੂਕ ਮੁਜ਼ਾਹਰੇ ਉਪਰੰਤ ਡੀਸੀ ਅਤੇ ਐੱਸਡੀਐੱਮ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ ਹਨ।
ਇਸ ਸਬੰਧੀ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਚੀਫ਼ ਇੰਜਨੀਅਰ ਕੇਂਦਰੀ ਜ਼ੋਨ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦੇ ਕੇ ਮੈਨੇਜਮੈਂਟ ਦੀ ਅਰਥੀ ਫੂਕੀ ਅਤੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਬਿਜਲੀ ਮੁਲਾਜ਼ਮਾਂ ਦੀਆਂ 40 ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਮਹਿਦੂਦਾਂ, ਰਘਵੀਰ ਸਿੰਘ, ਰਛਪਾਲ ਸਿੰਘ ਏਟਕ, ਕਰਤਾਰ ਸਿੰਘ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਜੁਆਇੰਟ ਫਰੰਟ ਵੱਲੋਂ 5 ਮਾਰਚ ਤੱਕ ਵਰਕ-ਟੂ-ਰੂਲ ਸਖ਼ਤੀ ਨਾਲ ਲਾਗੂ ਕਰਨ, 6 ਮਾਰਚ ਨੂੰ ਮੁੱਖ ਬਿਜਲੀ ਦਫ਼ਤਰ ਪਟਿਆਲਾ ਬਾਹਰ ਸੂਬਾ ਪੱਧਰੀ ਧਰਨਾ ਦੇਣ ਅਤੇ 13 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਬਾਹਰ ਰੋਸ ਮੁਜ਼ਾਹਰਾ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੈਨੇਜਮੈਂਟ ਵੱਲੋਂ ਬਹੁਤੀਆਂ ਮੰਗਾਂ ਮੰਨਣ ਤੋਂ ਬਾਅਦ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਫੇਰ ਵੀ ਸਰਕਾਰ ਤੇ ਮੈਨੇਜਮੈਂਟ ਟੱਸ ਤੋਂ ਮੱਸ ਨਾ ਹੋਈ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਤਿੱਖੇ ਸੰਘਰਸ਼ ਦਿੱਤੇ ਜਾਣਗੇ। ਇਸ ਮੌਕੇ ਜੋਗਿੰਦਰ ਸਿੰਘ, ਹਰਦੀਪ ਸਿੰਘ, ਦਲਜੀਤ ਸਿੰਘ, ਸੁਰਜੀਤ ਸਿੰਘ, ਸਤੀਸ਼ ਕੁਮਾਰ, ਅਵਤਾਰ ਸਿੰਘ ਬੱਸੀਆਂ, ਅਵਤਾਰ ਸਿੰਘ ਪੰਧੇਰ ਅਤੇ ਬਲਰਾਜ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×