ਬਿਲਾਸਪੁਰ ਚੌਥੀ ਵਾਰ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਬਣੇ
05:00 PM May 20, 2025 IST
ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 20 ਮਈ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦੂਸਰੀ ਵਾਰ ਵਿਧਾਇਕ ਚੁਣੇ ਗਏ ਮਨਜੀਤ ਸਿੰਘ ਬਿਲਾਸਪੁਰ ਲਗਾਤਾਰ ਚੌਥੀ ਵਾਰ ਪੰਜਾਬ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਦੇ ਚੇਅਰਮੈਨ ਚੁਣੇ ਗਏ ਹਨ।
ਜ਼ਿਕਰਯੋਗ ਹੈ ਕਿ ਵਿਧਾਇਕ ਬਿਲਾਸਪੁਰ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ, ਵੈਲਫੇਅਰ ਕਮੇਟੀ, ਐਸਟੀਮੇਟ ਕਮੇਟੀ, ਪਟੀਸ਼ਨ ਕਮੇਟੀ ਅਤੇ ਹੁਣ ਫਿਰ ਚੌਥੀ ਵਾਰ ਐਸਟੀਮੇਟ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਬਿਲਾਸਪੁਰ ਦੀ ਇਸ ਨਿਯੁਕਤੀ ਨਾਲ ਹਲਕਾ ਨਿਹਾਲ ਸਿੰਘ ਵਾਲਾ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਿਧਾਇਕ ਬਿਲਾਸਪੁਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
Advertisement
Advertisement