ਜਨਤਕ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਮੁਜ਼ਾਹਰਾਕਾਰੀਆਂ ਤੋਂ ਕਰਾਉਣ ਸਬੰਧੀ ਬਿੱਲ ਮਨਜ਼ੂਰ
07:42 AM Sep 21, 2024 IST
ਦੇਹਰਾਦੂਨ: ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਦੰਗਿਆਂ ਜਾਂ ਰੋਸ ਮੁਜ਼ਾਹਰਿਆਂ ਦੌਰਾਨ ਜਨਤਕ ਜਾਇਦਾਦ ਦੇ ਹੋਏ ਨੁਕਸਾਨ ਦੀ ਪੂਰੀ ਵਸੂਲੀ ਕੀਤੀ ਜਾ ਸਕੇਗੀ ਅਤੇ ਮੁਜ਼ਾਹਰਾਕਾਰੀਆਂ ’ਤੇ ਅੱਠ ਲੱਖ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕੇਗਾ। ਰਾਜ ਵਿਧਾਨ ਸਭਾ ਨੇ ਪਿਛਲੇ ਮਹੀਨੇ ਉੱਤਰਾਖੰਡ ਜਨਤਕ ਤੇ ਨਿੱਜੀ ਜਾਇਦਾਦ ਨੁਕਸਾਨ ਵਸੂਲੀ ਬਿੱਲ ਪਾਸ ਕਰਕੇ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਸੀ। ਰਾਜਪਾਲ ਨੇ ਬੀਤੇ ਦਿਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਰਾਜਪਾਲ ਦੀ ਮਨਜ਼ੂਰੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ, ‘ਹੁਣ ਨੁਕਸਾਨੀ ਜਨਤਕ ਜਾਇਦਾਦ ਦੇ ਇੱਕ-ਇੱਕ ਪੈਸੇ ਦੀ ਵਸੂਲੀ ਉਸ ਲਈ ਜ਼ਿੰਮੇਵਾਰ ਵਿਅਕਤੀ ਤੋਂ ਕੀਤੀ ਜਾਵੇਗੀ।’ -ਪੀਟੀਆਈ
Advertisement
Advertisement