ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿੰਦਰ ਕੋਲੀਆਂਵਾਲ ਦਾ ਨਾਵਲ ‘ਮੁੜ ਆਈ ਬਹਾਰ’ ਲੋਕ ਅਰਪਣ

06:40 AM Jan 01, 2025 IST

ਇਟਲੀ:

Advertisement

ਬੀਤੇ ਦਿਨੀਂ ਇਟਲੀ ਦੇ ਰਿਜੋਇਮੀਲੀਆ ਜ਼ਿਲ੍ਹੇ ਵਿੱਚ ਪੈਂਦੇ ਸ਼ਹਿਰ ਸੰਤਾ ਇਲਾਰੀਓ ਵਿਖੇ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਸਾਹਿਤਿਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ਼ਹੀਦੀ ਦਿਹਾੜਿਆਂ ਨਾਲ ਸਬੰਧਿਤ ਰਚਨਾਵਾਂ ਅਤੇ ਵਿਚਾਰ ਸਾਂਝੇ ਕੀਤੇ ਗਏ। ਸਭਾ ਦੇ ਮੈਂਬਰਾਂ ਅਤੇ ਬੁਲਾਰਿਆਂ ਨੇ ਆਪਣੀਆਂ ਰਚਨਾਵਾਂ ਨਾਲ ਪ੍ਰਸਿੱਧ ਕਵੀ ਅੱਲ੍ਹਾ ਯਾਰ ਖਾਂ ਯੋਗੀ,ਚਰਨ ਸਿੰਘ ਸਫਰੀ, ਗੀਤਕਾਰ ਹਰਵਿੰਦਰ ਉਹੜਪੁਰੀ ਦੇ ਲਿਖੇ ਗੀਤਾਂ ਨੂੰ ਸੰਗਤਾਂ ਨਾਲ ਸਾਂਝਾ ਕੀਤਾ।
ਸਭਾ ਦੇ ਪ੍ਰਧਾਨ ਬਿੰਦਰ ਕੋਲੀਆਂਵਾਲ ਦੀ ਅਗਵਾਈ ਵਿੱਚ ਹੋਏ ਇਸ ਪ੍ਰੋਗਰਾਮ ਦਾ ਆਗਾਜ਼ ਸਭਾ ਦੇ ਜਰਨਲ ਸਕੱਤਰ ਪ੍ਰੋ. ਜਸਪਾਲ ਸਿੰਘ ਵੱਲੋਂ ਸਫ਼ਰ-ਏ-ਸ਼ਹਾਦਤ ਨਾਲ ਸਬੰਧਿਤ ਇਤਿਹਾਸਕ ਤੱਥਾਂ ਦੀ ਪੇਸ਼ਕਾਰੀ ਨਾਲ ਹੋਇਆ। ਉਪਰੰਤ ਸੰਚਾਲਕ ਦਲਜਿੰਦਰ ਰਹਿਲ ਨੇ ਬਿੰਦਰ ਕੋਲੀਆਂਵਾਲ ਦੀ ਸਿਰਜਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਬਿੰਦਰ ਕੋਲੀਆਂਵਾਲ ਨੇ ਲੋਕ ਅਰਪਣ ਹੋ ਰਹੇ ਆਪਣੇ ਨਵੇਂ ਨਾਵਲ ‘ਮੁੜ ਆਈ ਬਹਾਰ’ ਬਾਰੇ ਸੰਖੇਪ ਵਿੱਚ ਵਿਚਾਰ ਰੱਖੇ। ਇਸ ਸਮਾਗਮ ਵਿੱਚ ਜਿੱਥੇ ਸਭਾ ਦੇ ਮੈਂਬਰ, ਅਹੁਦੇਦਾਰ ਅਤੇ ਇਲਾਕੇ ਦੀਆਂ ਸੰਗਤਾਂ ਸ਼ਾਮਲ ਹੋਈਆਂ, ਉੱਥੇ ਸਨਮਾਨਯੋਗ ਸ਼ਖ਼ਸੀਅਤਾਂ ਵਿੱਚ ਹਰਜੀਤ ਸਿੰਘ, ਜਰਨੈਲ ਸਿੰਘ, ਗੁਰਮੁੱਖ ਸਿੰਘ, ਕਸ਼ਮੀਰ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਭਗਵਾਨ ਸਿੰਘ, ਦੇਵ ਸਿੰਘ, ਬਲਜਿੰਦਰ ਸਿੰਘ, ਹਰਸ਼ ਅਤੇ ਜਸਵੀਰ ਸਿੰਘ ਤੋਂ ਇਲਾਵਾ ਸ਼ਹਿਰ ਦੇ ਮੇਅਰ ਮਰਚੈਲੋ ਮੋਰੇਤੀ, ਮਾਸੀਮੋ ਬਿਲੇਈ, ਪਾਪਾ ਸੈੱਕ ਅਤੇ ਕੌਂਸਲਰ ਅਮਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਜਿਨ੍ਹਾਂ ਨੇ ਨਾਵਲ ‘ਮੁੜ ਆਈ ਬਹਾਰ’ ਲੋਕ ਅਰਪਣ ਕੀਤਾ ਅਤੇ ਬਿੰਦਰ ਕੋਲੀਆਂਵਾਲ ਨੂੰ ਉਸ ਦੀ ਨੌਵੀਂ ਸਾਹਿਤਿਕ ਸਿਰਜਣਾ ਲਈ ਵਧਾਈ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਹੋਏ ਧਾਰਮਿਕ ਕਵੀ ਦਰਬਾਰ ਵਿੱਚ ਮੀਤ ਪ੍ਰਧਾਨ ਗੁਰਮੀਤ ਸਿੰਘ ਮੱਲੀ, ਸਿੱਕੀ ਝੱਜੀ ਪਿੰਡ ਵਾਲਾ, ਗੁਰਮੁੱਖ ਸਿੰਘ ਜੌਹਲ, ਦਿਲਬਾਗ ਸਿੰਘ, ਭਗਵਾਨ ਦਾਸ, ਬਿੰਦਰ ਕੋਲੀਆਂਵਾਲ, ਜਰਨੈਲ ਸਿੰਘ, ਮਨਜੀਤ ਸਿੰਘ, ਦਲਜਿੰਦਰ ਰਹਿਲ, ਸਤਵੀਰ ਸਾਂਝ, ਕਰਮਜੀਤ ਕੌਰ ਰਾਣਾ, ਜਸਵਿੰਦਰ ਕੌਰ ਮਿੰਟੂ ਆਦਿ ਨੇ ਹਾਜ਼ਰੀ ਲਗਵਾਈ। ਅੰਤ ਵਿੱਚ ਸਭਾ ਦੇ ਜਰਨਲ ਸਕੱਤਰ ਪ੍ਰੋ. ਜਸਪਾਲ ਸਿੰਘ ਨੇ ਸਫ਼ਰ ਏ ਸ਼ਹਾਦਤ ਦੀਆਂ ਲਾਸਾਨੀ ਕੁਰਬਾਨੀਆਂ ਦਾ ਮਕਸਦ ਤੇ ਸੰਦੇਸ਼ ਸਾਂਝਾ ਕੀਤਾ ਅਤੇ ਅਜੋਕੇ ਸਮੇਂ ਦੇਸ਼ ਵਿੱਚ ਚੱਲ ਰਹੇ ਕਿਰਤੀ-ਕਿਸਾਨੀ ਸੰਘਰਸ਼ ਦੀ ਫ਼ਤਹਿ, ਦੇਸ਼ ਦੀ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਸਾਰਿਆਂ ਵੱਲੋਂ ਦੁਆਵਾਂ ਕੀਤੀਆਂ।
ਖ਼ਬਰ ਸਰੋਤ: ਸਾਹਿਤ ਸੁਰ ਸੰਗਮ ਸਭਾ, ਇਟਲੀ।

Advertisement
Advertisement