ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਐੱਸਪੀਸੀਐੱਲ ਵੱਲੋਂ ਬਾਇਓਮਾਸ ਪਾਵਰ ਪਲਾਂਟ ਮੁੜ ਚਾਲੂ

08:06 AM Jun 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੂਨ
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਨੱਥ ਪਾਉਣ ਲਈ ਸੂਬਾ ਸਰਕਾਰ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜਲਖੇੜੀ ਵਿਚ ਸਥਿਤ 10 ਮੈਗਾਵਾਟ ਦੇ ਬਾਇਓਮਾਸ ਪਾਵਰ ਪਲਾਂਟ ਨੂੰ 17 ਸਾਲ ਬਾਅਦ ਮੁੜ ਤੋਂ ਚਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਾਇਓਮਾਸ ਪਾਵਰ ਪਲਾਂਟ ਨੂੰ ਮੁੜ ਤੋਂ ਚਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਵਾਤਾਵਰਨ ਪੱਖੀ ਅਤੇ ਆਰਥਿਕ ਲਾਭ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਨਾ ਸਿਰਫ਼ ਹਰਿਆਲੀ ਊਰਜਾ ਸਮਰੱਥਾ ਵਧੇਗੀ ਬਲਕਿ ਰੁਜ਼ਗਾਰ ਵੀ ਮਿਲੇਗਾ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਵੀ ਹੋਵੇਗਾ।
ਜਾਣਕਾਰੀ ਅਨੁਸਾਰ ਪਿੰਡ ਜਲਖੇੜੀ ਵਿਚ ਬਾਇਓਮਾਸ ਪਲਾਂਟ ਜੂਨ 1992 ਵਿੱਚ ਚਾਲੂ ਕੀਤਾ ਗਿਆ ਸੀ। ਇਹ ਪਲਾਂਟ ਜੁਲਾਈ 1995 ਤੱਕ ਚੱਲਦਾ ਰਿਹਾ, ਜਿਸ ਤੋਂ ਬਾਅਦ ਇਹ ਜੁਲਾਈ 2001 ਵਿੱਚ ਮੈਸਰਜ਼ ਜਲਖੇੜੀ ਪਾਵਰ ਪਲਾਂਟ ਲਿਮਟਿਡ (ਜੇਪੀਪੀਐਲ) ਨੂੰ ਲੀਜ਼ ’ਤੇ ਦੇ ਦਿੱਤਾ ਗਿਆ। ਇਹ ਪਲਾਂਟ ਜੁਲਾਈ 2002 ਵਿੱਚ ਮੁੜ ਚਾਲੂ ਹੋਇਆ ਅਤੇ ਸਤੰਬਰ 2007 ਤੱਕ ਚੱਲਦਾ ਰਿਹਾ ਸੀ, ਉਸ ਤੋਂ ਬਾਅਦ ਇਹ ਪਲਾਂਟ ਬੰਦ ਹੋ ਗਿਆ। ਬਿਜਲੀ ਵਿਭਾਗ ਨੇ ਸਾਲ 2018 ਵਿੱਚ ਬਾਇਓਮਾਸ ਪਾਵਰ ਪਲਾਂਟ ਨੂੰ ਨਵੀਨੀਕਰਨ, ਸੰਚਾਲਨ ਅਤੇ ਟਰਾਂਸਫਰ ਦੇ ਆਧਾਰ ’ਤੇ ਲੀਜ਼ ’ਤੇ ਦੇਣ ਲਈ ਮੁੜ ਟੈਂਡਰ ਕੀਤਾ ਪਰ ਪਲਾਂਟ ਲੀਜ਼ ’ਤੇ ਨਹੀਂ ਦਿੱਤਾ ਜਾ ਸਕਿਆ।
ਪੰਜਾਬ ਸਰਕਾਰ ਨੇ ਹੁਣ ਨਵੀਨੀਕਰਨ ਤੋਂ ਬਾਅਦ 21 ਜੂਨ, 2024 ਨੂੰ ਪਲਾਂਟ ਨੂੰ ਮੁੜ ਚਾਲੂ ਕੀਤਾ ਹੈ। ਇਹ ਪਲਾਂਟ ਡੈਨਮਾਰਕ ਤਕਨਾਲੋਜੀ ਵਾਲੇ ਬਾਇਲਰਾਂ ਦੀ ਵਰਤੋਂ ਕਰਦਾ ਹੈ ਅਤੇ 100 ਫ਼ੀਸਦ ਝੋਨੇ ਦੀ ਨਾੜ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਦਾ ਹੈ। ਇਹ ਅਤਿ-ਆਧੁਨਿਕ ਬਾਇਓਮਾਸ ਪਲਾਂਟ ਸਾਲਾਨਾ ਲਗਪਗ 1 ਲੱਖ ਟਨ ਝੋਨੇ ਦੇ ਨਾੜ ਦੀ ਖਪਤ ਕਰੇਗਾ। ਇਸ ਨਾਲ ਪੰਜਾਬ ਵਿੱਚ ਲਗਪਗ 40 ਹਜ਼ਾਰ ਏਕੜ ਖੇਤਰ ਵਿੱਚ ਝੋਨੇ ਦੀ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਹ ਨਾਲ 400-500 ਵਿਅਕਤੀਆਂ ਨੂੰ ਸਿੱਧਾ ਅਤੇ ਅਸਿੱਧਾ ਰੁਜ਼ਗਾਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਲਈ ਪਾਵਰ ਖਰੀਦ ਸਮਝੌਤੇ (ਪੀਪੀਏ) ਦੀ ਮਿਆਦ 20 ਸਾਲ ਹੈ ਜਿਸ ਤੋਂ ਬਾਅਦ ਪਲਾਂਟ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਟਰਾਂਸਫਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੀਜ਼ ਦੀ ਮਿਆਦ ਦੌਰਾਨ 10 ਕਰੋੜ ਰੁਪਏ ਦੀ ਬਚਤ ਹੋਵੇਗੀ। ਇਹ ਸਮਝੌਤਾ ਮੈਸਰਜ਼ ਸੁਖਵੀਰ ਐਗਰੋ ਐਨਰਜੀ ਲਿਮਟਿਡ (ਐੱਸਏਈਐਲ) ਨਾਲ 2019 ਵਿੱਚ ਕੀਤਾ ਗਿਆ ਸੀ।

Advertisement

Advertisement
Advertisement