For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ: ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ

07:01 AM Jul 23, 2024 IST
ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ  ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ
Advertisement

ਨਿੱਜੀ ਪੱਤਰ ਪ੍ਰੇਰਕ
ਬਟਾਲਾ, 22 ਜੁਲਾਈ
ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕਾਜ਼ਮਪੁਰ ਨੇ ਦੱਸਿਆ ਕਿ ਇਸ ਵਾਰ ਸ਼ਹੀਦ ਬਾਬਾ ਜੀਵਨ ਸਿੰਘ ਦੇ 363ਵੇਂ ਜਨਮ ਦਿਹਾੜੇ ਮੌਕੇ ਚੇਤਨਾ ਮਾਰਚ ਰੂਪੀ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਸ੍ਰੀ ਪਟਨਾ ਸਾਹਿਬ ਜਾ ਰਿਹਾ ਹੈ ਜਿੱਥੇ ਪੰਜ ਸਤੰਬਰ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।
ਇਹ ਨਗਰ ਕੀਰਤਨ ਵਿਸ਼ੇਸ਼ ਰੇਲਗੱਡੀ ਰਾਹੀ ਜਾ ਰਿਹਾ ਹੈ। ਚੇਤਨਾ ਮਾਰਚ ਨੂੰ ਸਫ਼ਲ ਬਣਾਉਣ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਹੁਣੇ ਤੋਂ ਜ਼ੋਰਾਂ ਨਾਲ ਚੱਲ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ ਤੇ ਕਸਬਿਆਂ ’ਚ ਮੀਟਿੰਗਾਂ ਕਰਕੇ ਸੰਗਤ ਨੂੰ ਸ਼੍ਰੀ ਪਟਨਾ ਸਾਹਿਬ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਾਜ਼ਮਪੁਰ ਨੇ ਦੱਸਿਆ ਕਿ, ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ’ਚ ਜੋ ਸੰਗਤ ਜਾਣਾ ਚਾਹੁੰਦੀ ਹੈ, ਉਹ ਉਨ੍ਹਾਂ ਨਾਲ ਸੰਪਰਕ ਬਣਾ ਸਕਦੇ ਹਨ।

Advertisement
Advertisement
Author Image

sukhwinder singh

View all posts

Advertisement