ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਸ਼ਨੋਈ ਮਾਮਲਾ: ਪੁਲੀਸ ਅਫਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ

08:34 AM Sep 25, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 24 ਸਤੰਬਰ
ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਿਵਾਦਿਤ ਇੰਟਰਵਿਊ ਨੂੰ ਲੈ ਕੇ ਪੁਲੀਸ ਅਫ਼ਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਇਹ ਵੇਰਵੇ ਅਦਾਲਤ ਵਿਚ ਰੱਖੇ ਹਨ। ਬਿਸ਼ਨੋਈ ਦੇ ਮਾਰਚ 2023 ਵਿਚ ਦੋ ਇੰਟਰਵਿਊ ਇੱਕ-ਇੱਕ ਹਫ਼ਤੇ ਦੇ ਵਕਫ਼ੇ ਨਾਲ ਨਿੱਜੀ ਚੈਨਲ ’ਤੇ ਟੈਲੀਕਾਸਟ ਹੋਏ ਸਨ, ਜਿਸ ਮਗਰੋਂ ਸੂਬਾ ਸਰਕਾਰ ’ਤੇ ਉਂਗਲ ਉੱਠੀ ਸੀ।
ਕੁੱਝ ਸਮਾਂ ਪਹਿਲਾਂ ਪੰਜਾਬ ਪੁਲੀਸ ਦੀ ਜਾਂਚ ਟੀਮ ਨੇ ਅਦਾਲਤ ’ਚ ਦੱਸਿਆ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਸੀਆਈਏ ਖਰੜ ਵਿਚ ਹੋਇਆ ਸੀ, ਜਦੋਂ ਕਿ ਦੂਜਾ ਇੰਟਰਵਿਊ ਰਾਜਸਥਾਨ ਵਿਚ ਹੋਇਆ ਹੈ। ਪਤਾ ਲੱਗਾ ਹੈ ਕਿ ਅੱਜ ਹਾਈਕੋਰਟ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਹੋਇਆ ਸੀ ਤਾਂ ਉਸ ਸਮੇਂ ਦੇ ਐੱਸਐੱਸਪੀ, ਐੱਸਪੀ, ਡੀਐੱਸਪੀ ਅਤੇ ਸੀਆਈਏ ਇੰਚਾਰਜ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਸੀ।
ਹਾਈ ਕੋਰਟ ਨੇ ਇਸ ਗੱਲ ਦਾ ਨੋਟਿਸ ਲਿਆ ਹੈ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਹੁਣ ਤੱਕ ਸਿਰਫ਼ ਨੋਟਿਸ ਹੀ ਜਾਰੀ ਹੋਏ ਹਨ ਅਤੇ ਕਾਰਵਾਈ ਅੱਗੇ ਕਿਉਂ ਨਹੀਂ ਵਧਾਈ ਗਈ। ਪੰਜਾਬ ਸਰਕਾਰ ਨੇ ਦੱਸਿਆ ਕਿ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਦਾਲਤ ਨੇ ਉਪਰੋਕਤ ਅਧਿਕਾਰੀਆਂ ਦੀ ਮੌਜੂਦਾ ਤਾਇਨਾਤੀ ਬਾਰੇ ਵੀ ਪੁੱਛਿਆ ਹੈ। ਇਹ ਗੱਲ ਵੀ ਧਿਆਨ ਵਿਚ ਆਈ ਹੈ ਕਿ ਸੀਆਈਏ ਇੰਚਾਰਜ ਸੇਵਾਮੁਕਤ ਹੋ ਚੁੱਕਾ ਸੀ ਅਤੇ ਉਸ ਦੇ ਅਹੁਦੇ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਸੀ। ਅਦਾਲਤ ਨੇ ਇਸ ਵਾਧੇ ਬਾਰੇ ਵੀ ਵੇਰਵੇ ਪੰਜਾਬ ਸਰਕਾਰ ਤੋਂ ਮੰਗੇ ਹਨ। ਪੰਜਾਬ ਸਰਕਾਰ ਦੀ ਇਸ ਮਾਮਲੇ ਵਿਚ ਕਾਫ਼ੀ ਕਿਰਕਿਰੀ ਹੋਈ ਹੈ ਕਿਉਂਕਿ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੁੂਨ ਸੈਸ਼ਨ ਵਿਚ ਇਸ ਮਾਮਲੇ ’ਤੇ ਕਾਫ਼ੀ ਰੌਲਾ ਰੱਪਾ ਪਿਆ ਸੀ। ਸੂਤਰ ਦੱਸਦੇ ਹਨ ਕਿ ਜਦੋਂ ਤੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ ਅਦਾਲਤ ਵਿਚ ਚੱਲਿਆ ਹੈ, ਉਸ ਵਿਚ ਪੰਜਾਬ ਸਰਕਾਰ ਤਰਫ਼ੋਂ ਏਜੀ ਦਫ਼ਤਰ ਦਾ ਕੋਈ ਅਹਿਮ ਸੀਨੀਅਰ ਅਧਿਕਾਰੀ ਅਦਾਲਤ ਵਿਚ ਪੇਸ਼ ਨਹੀਂ ਹੋਇਆ ਸੀ ਜਿਸ ਵਜੋਂ ਸਰਕਾਰ ਨੂੰ ਨਮੋਸ਼ੀ ਝੱਲਣੀ ਪਈ ਹੈ।

Advertisement

Advertisement