ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਸ਼ਨੋਈ ਇੰਟਰਵਿਊ ਮਾਮਲਾ: ਬਰਖ਼ਾਸਤ ਡੀਐੱਸਪੀ ਦੀ ਜ਼ਮਾਨਤ ਅਰਜ਼ੀ ਰੱਦ

06:55 AM Jan 16, 2025 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਜਨਵਰੀ
ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸੰਧੂ ’ਤੇ ਪੁਲੀਸ ਹਿਰਾਸਤ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਕਰਵਾਉਣ ਲਈ ਸਹਿਯੋਗ ਕਰਨ ਦਾ ਦੋਸ਼ ਹੈ। ਉਸ ਖ਼ਿਲਾਫ਼ ਕੁਝ ਦਿਨ ਪਹਿਲਾਂ ਹੀ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਸੈੱਲ ਦੇ ਥਾਣਾ ਫੇਜ਼-4 (ਮੁਹਾਲੀ) ਵਿੱਚ ਕੇਸ ਦਰਜ ਕੀਤਾ ਸੀ। ਦੋ ਜਨਵਰੀ ਨੂੰ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਸਾਬਕਾ ਪੁਲੀਸ ਅਧਿਕਾਰੀ ’ਤੇ ਮਾਮਲੇ ਵਿੱਚ ਚਾਰਜਸ਼ੀਟ ਨਾ ਲੈਣ ਦਾ ਦੋਸ਼ ਹੈ। ਸੂਬਾ ਸਰਕਾਰ ਅਤੇ ਗ੍ਰਹਿ ਵਿਭਾਗ ਦਾ ਇਹ ਵੀ ਮੰਨਣਾ ਹੈ ਕਿ ਗੁਰਸ਼ੇਰ ਸੰਧੂ ਨੇ ਨਾ ਸਿਰਫ਼ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ ਬਲਕਿ ਪੰਜਾਬ ਪੁਲੀਸ ਦੇ ਅਕਸ ਨੂੰ ਵੀ ਦਾਗ਼ਦਾਰ ਕੀਤਾ ਹੈ। ਸੰਧੂ ਵੱਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾ ਦੀ ਅਦਾਲਤ ਵਿੱਚ ਲਗਾਈ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਸੰਧੂ ਦੇ ਵਕੀਲ ਨੇ ਜ਼ਮਾਨਤ ਅਰਜ਼ੀ ਵਿੱਚ ਕਿਹਾ ਹੈ ਕਿ ਪੰਜਾਬ ਪੁਲੀਸ ਦੇ ਉਸ ਦੇ ਮੁਵੱਕਿਲ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ।
ਪਟੀਸ਼ਨ ਵਿੱਚ ਦੂਜੀ ਦਲੀਲ ਇਹ ਦਿੱਤੀ ਗਈ ਹੈ ਕਿ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ ਵਿੱਚ ਬਲੀ ਦਾ ਬੱਕਰਾ ਬਣਾਇਆ ਗਿਆ ਹੈ। ਅੱਜ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਅਜਿਹੇ ਵਿੱਚ ਡੀਐੱਸਪੀ ਸੰਧੂ ਨੂੰ ਅਗਾਊਂ ਜ਼ਮਾਨਤ ਦੇਣਾ ਠੀਕ ਨਹੀਂ ਹੈ। ਇੱਕ ਟੀਵੀ ਚੈਨਲ ’ਤੇ ਲਾਰੈਂਸ ਬਿਸ਼ਨੋਈ ਦੇ ਦੋ ਇੰਟਰਵਿਊ ਪ੍ਰਸਾਰਿਤ ਕੀਤੇ ਗਏ ਸਨ। ਇਹ ਇੰਟਰਵਿਊ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਪ੍ਰਸਾਰਿਤ ਹੋਏ ਸਨ।

Advertisement

ਗੁਰਸ਼ੇਰ ਸਿੰਘ ਸੰਧੂ ਦੀ ਹਿਰਾਸਤ ’ਚ ਮੁਲਜ਼ਮ ਦੀ ਹੋਈ ਸੀ ਇੰਟਰਵਿਊ

ਟੀਵੀ ਚੈਨਲ ’ਤੇ ਮਾਰਚ 2023 ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਪ੍ਰਸਾਰਿਤ ਕੀਤੀ ਗਈ ਸੀ, ਜਿਹੜੀ ਵੀਡੀਓ ਕਾਨਫ਼ਰੰਸ ਰਾਹੀਂ ਸੰਭਵ ਹੋ ਸਕੀ ਸੀ। ਉਸ ਸਮੇਂ ਲਾਰੈਂਸ ਬਿਸ਼ਨੋਈ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਹਿਰਾਸਤ ਵਿੱਚ ਸੀ ਅਤੇ ਉਦੋਂ ਗੁਰਸ਼ੇਰ ਸਿੰਘ ਸੰਧੂ ਮੁਹਾਲੀ ਵਿੱਚ ਡੀਐੱਸਪੀ (ਤਫ਼ਤੀਸ਼ੀ) ਸੀ। ਗ੍ਰਹਿ ਵਿਭਾਗ ਨੇ ਪੁਲੀਸ ਦੀ ਹਿਰਾਸਤ ’ਚੋਂ ਲਾਰੈਂਸ ਬਿਸ਼ਨੋਈ ਦੀ ਵਿਸ਼ੇਸ਼ ਇੰਟਰਵਿਊ ਲਈ ਕਥਿਤ ਤੌਰ ’ਤੇ ਇਹ ਸੁਵਿਧਾ ਪ੍ਰਦਾਨ ਕਰਨ ਲਈ ਦੋ ਡੀਐੱਸਪੀਜ਼ ਸਮੇਤ ਸੱਤ ਪੁਲੀਸ ਅਧਿਕਾਰੀਆਂ,ਜਿਨ੍ਹਾਂ ਵਿੱਚ ਗੁਰਸ਼ੇਰ ਸਿੰਘ ਸੰਧੂ ਸਮੇਤ ਸਮਰ ਵਿਨੀਤ, ਸਬ-ਇੰਸਪੈਕਟਰ ਰੀਨਾ, ਜਗਤਪਾਲ ਜਾਂਗੂ, ਸ਼ਗਨਜੀਤ ਸਿੰਘ ਅਤੇ ਏਐੱਸਆਈ ਮੁਖ਼ਤਿਆਰ ਸਿੰਘ ਅਤੇ ਹੌਲਦਾਰ ਓਮ ਪ੍ਰਕਾਸ਼ ਨੂੰ ਕੁਝ ਦਿਨ ਪਹਿਲਾਂ ਹੀ ਮੁਅੱਤਲ ਕੀਤਾ ਗਿਆ ਸੀ।

Advertisement
Advertisement