ਬਿਸ਼ਨੋਈ ਇੰਟਰਵਿਊ ਮਾਮਲਾ: ਬਰਖ਼ਾਸਤਗੀ ਖਿਲਾਫ਼ ਹਾਈ ਕੋਰਟ ਪੁੱਜਾ ਗੁਰਸ਼ੇਰ ਸਿੰਘ ਸੰਧੂ
10:05 PM Jan 15, 2025 IST
ਸੌਰਭ ਮਲਿਕ
ਚੰਡੀਗੜ੍ਹ, 15 ਜਨਵਰੀ
ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਦਿਆਂ ਆਪਣੀ ਸੇਵਾ ਤੋਂ ਬਰਖਾਸਤਗੀ ਨੂੰ ਚੁਣੌਤੀ ਦਿੱਤੀ ਹੈ। ਸੰਧੂ ਨੇ ਦਾਅਵਾ ਕੀਤਾ ਕਿ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੀਆਈਏ ਦੇ ਥਾਣੇ ਵਿਚ ਇੰਟਰਵਿਊ ਮਾਮਲੇ ’ਚ ਬਲੀ ਦਾ ਬੱਕਰਾ ਬਣਾਇਆ ਗਿਆ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ਉਸ ਖਿਲਾਫ਼ ਪਹਿਲਾਂ ਹੀ ਅਨੁਸ਼ਾਸਨੀ ਕਾਰਵਾਈ ਜਾਰੀ ਹੋਣ ਦੇ ਬਾਵਜੂਦ 2 ਜਨਵਰੀ 2025 ਨੂੰ ਬਰਖਾਸਤਗੀ ਦੇ ਹੁਕਮ ਜਾਰੀ ਕੀਤੇ ਗਏ। ਜਸਟਿਸ ਜਗਮੋਹਨ ਬਾਂਸਲ ਨੇ ਸੰਧੂ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।
Advertisement
Advertisement