For the best experience, open
https://m.punjabitribuneonline.com
on your mobile browser.
Advertisement

ਬਿੱਟੂ ਵੱਲੋਂ ਬਾਜਵਾ ਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਣੌਤੀ

08:22 AM Apr 03, 2024 IST
ਬਿੱਟੂ ਵੱਲੋਂ ਬਾਜਵਾ ਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਣੌਤੀ
ਲੁਧਿਆਣਾ ’ਚ ਰੋਡ ਸ਼ੋਅ ਦੌੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਰਵਨੀਤ ਸਿੰਘ ਬਿੱਟੂ। -ਫੋਟੋ:‌ ਹਿਮਾਂਸ਼ੂ ਮਹਾਜਨ
Advertisement

ਗੁਰਿੰਦਰ ਸਿੰਘ
ਲੁਧਿਆਣਾ, 2 ਅਪਰੈਲ
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਰਵਨੀਤ ਬਿੱਟੂ ਪਹਿਲੀ ਵਾਰ ਦਿੱਲੀ ਤੋਂ ਲੁਧਿਆਣਾ ਪੁੱਜੇ ਅਤੇ ਉਹ ਆਪਣੇ ਖ਼ਿਲਾਫ਼ ਪ੍ਰਚਾਰ ਕਰਨ ਵਾਲੇ ਕਾਂਗਰਸੀ ਆਗੂਆਂ ਉਤੇ ਖੂਬ ਵਰ੍ਹੇ। ਉਨ੍ਹਾਂ ਆਖਿਆ ਕਿ ਪ੍ਰਤਾਪ ਸਿੰਘ ਬਾਜਵਾ ਸਮੇਤ ਜਿਹੜੇ ਕਾਂਗਰਸੀ ਉਨ੍ਹਾਂ ਦੀ ਲੁਧਿਆਣਾ ਤੋਂ ਹਾਰ ਦੇ ਕਿਆਫ਼ੇ ਲਾ ਰਹੇ ਉਹ ਲੁਧਿਆਣਾ ਤੋਂ ਉਸ ਦੇ ਖ਼ਿਲਾਫ਼ ਚੋਣ ਲੜ ਲੈਣ ਜਿਸ ਮਗਰੋਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਬਿੱਟੂ ਅੱਜ ਮਾਡਲ ਟਾਊਨ ਐਕਸਟੈਨਸ਼ਨ ਬਲਾਕ ਡੀ ਸਥਿਤ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਰਕਰਾਂ ਵੱਲੋਂ ਮਿਲੇ ਪਿਆਰ ਮਾਣ ਅਤੇ ਸਤਿਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਆਪਣਾ ਮਿਥਿਆ 400 ਸੀਟਾਂ ਦਾ ਟੀਚਾ ਜ਼ਰੂਰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਦੇਸ਼ ਵਿਰੋਧੀ, ਪੰਜਾਬ ਵਿਰੋਧੀ ਅਤੇ ਖ਼ਾਸ ਕਰਕੇ ਸ੍ਰੀ ਰਾਮ ਮੰਦਿਰ ਸਬੰਧੀ ਕੀਤੇ ਫ਼ੈਸਲਿਆਂ ਕਾਰਨ ਉਸ ਨੇ ਕਾਂਗਰਸ ਛੱਡੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੰਦਰੋਂ ਅਤੇ ਬਾਹਰੋਂ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਬਹੁਤ ਚਿੰਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਸਨ ਪਰ ਅੱਜ‌ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫ਼ੇਲ੍ਹ ਹੈ।‌

Advertisement

‘ਮੈਨੂੰ ਭਾਜਪਾ ਨੇ ਤਿੰਨ ਦਿਨਾਂ ਵਿੱਚ ਟਿਕਟ ਦਿੱਤੀ’

ਲੁਧਿਆਣਾ: ਰਵਨੀਤ ਬਿੱਟੂ ਨੇ ਆਖਿਆ ਕਿ 1992 ਵਿੱਚ ਉਨ੍ਹਾਂ ਦੇ ਦਾਦਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੇ ਕਾਂਗਰਸ ਨੂੰ ਸੂਬੇ ਵਿੱਚ ਮੁੜ ਪੈਰਾਂ-ਸਿਰ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ 1984 ਵਿੱਚ ਦੰਗੇ ਕਰਵਾਏ ਅਤੇ ਹਮੇਸ਼ਾ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੋਂ ਤਿੰਨ-ਤਿੰਨ ਵਾਰ ਲੋਕ ਸਭਾ ਮੈਂਬਰ ਰਹਿਣ ਵਾਲੇ ਦਿੱਲੀ ਵਿੱਚ ਧੱਕੇ ਖਾ ਰਹੇ ਹਨ ਫਿਰ ਵੀ ਉਨ੍ਹਾਂ ਨੂੰ ਟਿਕਟ ਮਿਲਣੀ ਯਕੀਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਤੀਜੇ ਦਿਨ ਉਮੀਦਵਾਰ ਵੀ ਐਲਾਨ ਦਿੱਤਾ ਗਿਆ।-ਟਨਸ

Advertisement
Author Image

sukhwinder singh

View all posts

Advertisement
Advertisement
×