ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਫ਼ ਵੋਟਾਂ ਵੇਲੇ ਨਜ਼ਰ ਆਉਂਦੇ ਨੇ ਬਿੱਟੂ: ਰਾਜਾ ਵੜਿੰਗ

07:38 AM May 04, 2024 IST
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ।

ਗਗਨਦੀਪ ਅਰੋੜਾ
ਲੁਧਿਆਣਾ, 3 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਵੱਖ-ਵੱਖ ਥਾਈਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਆਪਣੇ ਪੁਰਾਣੇ ਸਾਥੀ ਅਤੇ ਕਾਂਗਰਸ ਛੱਡ ਭਾਜਪਾ ’ਚ ਗਏ ਰਵਨੀਤ ਸਿੰਘ ਬਿੱਟੂ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਬਿੱਟੂ ਚੋਣ ਸੈਲਾਨੀ ਹਨ ਜੋ ਚੋਣਾਂ ਦੌਰਾਨ ਹੀ ਨਜ਼ਰ ਆਉਂਦੇ ਹਨ। ਸ੍ਰੀ ਵੜਿੰਗ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਕਈ ਸਮੱਸਿਆਵਾਂ ਹਨ। ਇਸ ’ਚੋਂ ਸਭ ਤੋਂ ਵੱਡੀ ਸਮੱਸਿਆ ਲੁਧਿਆਣਾ ਤੋਂ ਬਾਹਰ ਜਾ ਰਹੀ ਸਨਅਤ ਦੀ ਹੈ। ਉਨ੍ਹਾਂ ਕਿਹਾ ਕਿ ਜੇ ਉਹ ਚੋਣ ਜਿੱਤਦੇ ਹਨ ਤਾਂ ਉਹ ਅਜਿਹੀ ਯੋਜਨਾ ਤਿਆਰ ਕਰਨਗੇ ਜਿਸ ਨਾਲ ਸਨਅਤ ਦੇ ਪਲਾਇਨ ਨੂੰ ਰੋਕਿਆ ਜਾ ਸਕੇ। ਇਸੇ ਤਰ੍ਹਾਂ ਪ੍ਰਦੂਸ਼ਣ ਲੁਧਿਆਣਾ ਵਾਸੀਆਂ ਦੀ ਦੂਜੀ ਸਭ ਤੋਂ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ ਸਮੱਸਿਆਵਾਂ ਹੱਲ ਕਰਨੀਆਂ ਉਨ੍ਹਾਂ ਦੀ ਪਹਿਲ ਹੋਵੇਗੀ।

Advertisement

ਰਾਜਾ ਵੜਿੰਗ ਨੂੰ ਹਰਵਾਉਣਾ ਚਾਹੁੰਦੇ ਨੇ ਬਾਜਵਾ: ਬਿੱਟੂ

ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਦੀ ਅੰਦਰੂਨੀ ਸਿਆਸਤ ਦਾ ਸ਼ਿਕਾਰ ਹੋ ਗਏ ਹਨ। ਲੋਕ ਸਭਾ ਵਿੱਚ ਹਾਰ ਨਾਲ ਉਨ੍ਹਾਂ ਦਾ ਪਾਰਟੀ ਵਿੱਚ ਪ੍ਰਭਾਵ ਖ਼ਤਮ ਹੋ ਜਾਵੇਗਾ। ਬਿੱਟੂ ਨੇ ਕਿਹਾ ਕਿ ਕਾਂਗਰਸ ’ਚ ਕਈ ‘ਵੱਡੇ ਸ਼ਾਰਕ’ ਹਨ ਜੋ ਰਾਜਾ ਵੜਿੰਗ ਨੂੰ ਹੇਠਾਂ ਉਤਾਰਨ ਦਾ ਮੌਕਾ ਲੱਭ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੜਿੰਗ ਨੂੰ ਹਾਰਦੇ ਦੇਖ ਕੇ ਸਭ ਤੋਂ ਵੱਧ ਖੁਸ਼ ਹੋਣਗੇ। ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਵਰਗੇ ਸਾਰੇ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੇ ਅਹੁਦੇ ਦੇ ਖ਼ਿਲਾਫ਼ ਹਨ। ਰਾਜਾ ਵੜਿੰਗ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ।

Advertisement
Advertisement
Advertisement