ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਰੋਡ ਸ਼ੋਅ ’ਚ ਸ਼ਾਮਲ ਹੋਏ ਬਿੱਟੂ

07:44 AM Jun 21, 2024 IST
ਰੋਡ ਸ਼ੋਅ ਵਿੱਚ ਸ਼ਾਮਲ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਹੋਰ ਆਗੂ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 20 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਵਿੱਚ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ, ਨੈਸ਼ਨਲ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ, ਸਾਬਕਾ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸਣੇ ਭਾਜਪਾ ਲੀਡਰਸ਼ਿਪ ਦੇ ਆਗੂ ਹਾਜ਼ਰ ਸਨ। ਆਗੂਆਂ ਵੱਲੋਂ ਬਸਤੀ ਦਾਨਿਸ਼ਮੰਦਾਂ ਦੇ ਸ੍ਰੀ ਗੁਰੂ ਰਵੀਦਾਸ ਮੰਦਰ ਵਿੱਚ ਨਤਮਸਤਕ ਹੋਣ ਮਗਰੋਂ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਟਰੱਕ ’ਤੇ ਬੈਠੇ ਸਨ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਣੇ ਭਾਜਪਾ ਦੇ ਬਾਕੀ ਆਗੂ ਖੜ੍ਹੇ ਸਨ। ਇੱਕ ਸਮਾਂ ਅਜਿਹਾ ਆਇਆ ਜਦੋਂ ਭੀੜ ਵਧ ਜਾਣ ਕਾਰਨ ਸ਼ੀਤਲ ਅੰਗੁਰਾਲ ਮੋਟਰਸਾਈਕਲ ’ਤੇ ਸਵਾਰ ਹੋ ਗਏ ਤੇ ਮੋਟਰਸਾਈਕਲ ਸਾਬਕਾ ਐੱਮਪੀ ਸ਼ੁਸ਼ੀਲ ਰਿੰਕੂ ਚਲਾ ਰਹੇ ਸਨ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੂਠੇ ਲਾਰੇ ਲਗਾਉਣ ਤੋਂ ਬਿਨਾਂ ਕੁਝ ਨਹੀਂ ਕੀਤਾ।

Advertisement

ਨਸ਼ੇ ਤੇ ਖੇਡ ਸਨਅਤ ਦੀਆਂ ਸਮੱਸਿਆਵਾਂ ਅਹਿਮ ਮੁੱਦੇ: ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜ਼ਿਮਨੀ ਚੋਣ ਵਿੱਚ ਭਾਜਪਾ ਦੋ ਮੁੱਦਿਆਂ- ਨਸ਼ਿਆਂ ਅਤੇ ਖੇਡ ਉਦਯੋਗ ਨੂੰ ਬਾਖੂਬੀ ਲੋਕਾਂ ਸਾਹਮਣੇ ਰੱਖੇਗੀ। ਉਨ੍ਹਾਂ ਕਿਹਾ ਕਿ ਨਸ਼ੇ ਤੇ ਖੇਡ ਸਨਅਤ ਹੀ ਇਸ ਹਲਕੇ ਦੇ ਦੋ ਅਹਿਮ ਮੁੱਦੇ ਹਨ। ਉਨ੍ਹਾਂ ਕਿਹਾ ਕਿ ਨਾਰਕੋਟਿਕਸ ਬਿਊਰੋ ਵੱਲੋਂ 17 ਨਸ਼ਾ ਛਡਾਊ ਕੇਂਦਰ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਇੱਕ ਜਲੰਧਰ ਵਿੱਚ ਖੋਲ੍ਹਿਆ ਜਾਵੇਗਾ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਭਾਜਪਾ ਦੇ ਰੋਡ ਸ਼ੋਅ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਭੀੜ ਇਕੱਠੀ ਕਰਨ ਲਈ ਪੰਜਾਬ ਸਣੇ ਤਿੰਨ ਸੂਬਿਆਂ ਤੋਂ ਭਾਜਪਾ ਵਰਕਰਾਂ ਨੂੰ ਹਾਜ਼ਰ ਹੋਣ ਲਈ ਹਦਾਇਤਾਂ ਕੀਤੀਆਂ ਗਈਆਂ ਸਨ।

Advertisement
Advertisement
Advertisement