ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿੱਟੂ ਵੱਲੋਂ ਉਦਯੋਗਪਤੀਆਂ ਨਾਲ ਮੁਲਾਕਾਤ

06:54 AM May 06, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਮਈ
ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਨੂੰ ਵਿੱਤੀ ਸੰਕਟ ਤੋਂ ਬਚਾਉਣ ਲਈ ਪੰਜਾਬ ਅਤੇ ਕੇਂਦਰ ਵਿੱਚ ਭਾਜਪਾ ਦੀ ਡਬਲ ਇੰਜਣ ਸਰਕਾਰ ਜ਼ਰੂਰੀ ਹੈ ਕਿਉਂਕਿ ਇਸ ਨਾਲ ਹੀ ਪੰਜਾਬ ਦੇ ਮਸਲੇ ਹੱਲ ਹੋ ਸਕਦੇ ਹਨ। ਉਹ ਅੱਜ ਵਿਧਾਨ ਸਭਾ ਹਲਕਾ ਪੂਰਬੀ ਵਿਖੇ ਹਲਕਾ ਇੰਚਾਰਜ ਜਗਮੋਹਨ ਸ਼ਰਮਾ ਵੱਲੋਂ ਉਦਯੋਗਪਤੀਆਂ ਨਾਲ ਰੱਖੀ ਮੀਟਿੰਗ ਸਮੇਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਉਦਯੋਗਪਤੀਆਂ ਨਾਲ ਉਦਯੋਗ ਨਾਲ ਸਬੰਧਿਤ ਨੁਕਤੇ ਸਾਂਝੇ ਕਰਦਿਆਂ ਭਰੋਸਾ ਦਿੱਤਾ ਕਿ ਮੋਦੀ ਸਰਕਾਰ ਉਨ੍ਹਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ। ਇਸ ਮੌਕੇ ਸੁਭਾਸ਼ ਗੋਗੀਆ, ਰਵਿੰਦਰਪਾਲ, ਰਾਜੇਸ਼ ਸਹਿਗਲ, ਮੋਹਿਤ ਜੈਨ, ਯਸ਼ਪਾਲ ਚੌਧਰੀ, ਲੀਨਾ ਟਪਾਰੀਆ, ਪ੍ਰਵੀਨ ਚੋਪੜਾ, ਨਿਖਿਲ ਛਾਬੜਾ ਆਦਿ ਵੀ ਹਾਜ਼ਰ ਸਨ।

Advertisement

Advertisement
Advertisement