For the best experience, open
https://m.punjabitribuneonline.com
on your mobile browser.
Advertisement

ਧਾਰਮਿਕ ਸਥਾਨਾਂ ਦੇ ਦਰਸ਼ਨਾਂ ਰਾਹੀਂ ਚੋਣ ਪ੍ਰਚਾਰ ਕਰਨ ਲੱਗੇ ਬਿੱਟੂ

08:42 AM Apr 04, 2024 IST
ਧਾਰਮਿਕ ਸਥਾਨਾਂ ਦੇ ਦਰਸ਼ਨਾਂ ਰਾਹੀਂ ਚੋਣ ਪ੍ਰਚਾਰ ਕਰਨ ਲੱਗੇ ਬਿੱਟੂ
ਗੁਰਦੁਆਰੇ ਵਿੱਚ ਪ੍ਰਸ਼ਾਦ ਲੈਂਦੇ ਹੋਏ ਰਵਨੀਤ ਸਿੰਘ ਬਿੱਟੂ।
Advertisement

ਗਗਨਦੀਪ ਅਰੋੜਾ
ਲੁਧਿਆਣਾ, 3 ਮਾਰਚ
ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਰਾਹੀਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਹ ਮੰਦਰਾਂ ਤੇ ਗੁਰਦੁਆਰਿਆਂ ਵਿੱਚ ਮੱਥਾ ਟੇਕ ਰਹੇ ਹਨ ਤੇ ਉਥੇ ਲੋਕਾਂ ਨਾਲ ਮੁਲਾਕਾਤ ਕਰ ਕੇ ਪ੍ਰਚਾਰ ਕਰ ਰਹੇ ਹਨ। ਲੁਧਿਆਣਾ ਪੁੱਜਣ ’ਤੇ ਰਵਨੀਤ ਸਿੰਘ ਬਿੱਟੂ ਸਭ ਤੋਂ ਪਹਿਲਾਂ ਸ਼ਹਿਰ ਦੇ ਪੁਰਾਣੇ ਦੁਰਗਾ ਮਾਤਾ ਮੰਦਰ ਵਿੱਚ ਪੁੱਜੇ ਜਿਥੇ ਉਨ੍ਹਾਂ ਮੱਥਾ ਟੇਕ ਕੇ ਕਮੇਟੀ ਦੇ ਮੈਂਬਰਾਂ ਤੇ ਹੋਰ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਦਰ ਦੇ ਬਾਹਰ ਕਈ ਲੋਕਾਂ ਨਾਲ ਸੈਲਫੀਆਂ ਲਈਆਂ ਤੇ ਭਾਜਪਾ ਨੂੰ ਵੋਟ ਪਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਤੋਂ ਬਾਅਦ ਉਹ ਮਾਡਲ ਟਾਊਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਗਏ ਜਿਥੇ ਉਨ੍ਹਾਂ ਮੱਥਾ ਟੇਕਿਆ ਤੇ ਕੁੱਝ ਸਮਾਂ ਪਾਠ ਵੀ ਕੀਤਾ। ਇਸ ਤੋਂ ਬਾਅਦ ਉਹ ਗੁਰਦੁਆਰੇ ਦੇ ਬਾਹਰ ਲੋਕਾਂ ਨੂੰ ਮਿਲਦੇ ਰਹੇ। ਇਸ ਤੋਂ ਇਲਾਵਾ ਉਹ ਆਲਮਗੀਰ ਸਥਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪੁੱਜੇ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਹਾਲੇ ਧਾਰਮਿਕ ਸਥਾਨਾਂ ’ਤੇ ਜਾ ਕੇ ਆਸ਼ੀਰਵਾਦ ਲੈ ਰਹੇ ਹਨ। ਚੋਣ ਪ੍ਰਚਾਰ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕਰਨਗੇ।

Advertisement

Advertisement
Author Image

sukhwinder singh

View all posts

Advertisement
Advertisement
×