ਬੀਜੇਡੀ ਸਰਬਤ ਦਾ ਭਲਾ ਟਰੱਸਟ ਨੇ ਖੂਨਦਾਨ ਕੈਂਪ ਲਾਇਆ
ਪੱਤਰ ਪ੍ਰੇਰਕ
ਜਲੰਧਰ, 12 ਅਕਤੂਬਰ
ਸੰਤ ਬਾਬਾ ਵਰਿਆਮ ਸਿੰਘ ਦੀ ਬਰਸੀ ਮੌਕੇ ਬੀਜੇਡੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭਾਈ ਰੰਗਾ ਸਿੰਘ ਖੁਰਦਪੁਰ ਤੇ ਭਾਈ ਬਲਵੰਤ ਸਿੰਘ ਖੁਰਦਪੁਰ ਗ਼ਦਰੀ ਬਾਬਿਆਂ ਦੀ ਯਾਦ ਵਿੱਚ ਪ੍ਰਧਾਨ ਪਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਪਿੰਡ ਖੁਰਦਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਖੁਰਦਪੁਰ ਨੇ ਦੱਸਿਆ ਕਿ ਕੈਂਪ ਦੌਰਾਨ 45 ਦੇ ਕਰੀਬ ਯੂਨਿਟ ਖੂਨ ਦਾਨ ਕੀਤਾ ਗਿਆ। ਖੂਨਦਾਨੀਆਂ ਨੂੰ ਘਰਾਂ ਅੰਦਰ ਰੱਖਣ ਵਾਲੇ ਤੇ ਆਕਸੀਜਨ ਛੱਡਣ ਵਾਲੇ ਬੂਟੇ ਦੇ ਸਨਮਾਨਿਆ ਗਿਆ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਤੇ ਇਸ ਨਾਲ ਸਰੀਰ ’ਚ ਕੋਈ ਕਮਜ਼ੋਰੀ ਨਹੀਂ ਆਉਂਦੀ। ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕੇ। ਇਸ ਕੈਂਪ ਵਿੱਚ ਤੀਰਥ ਕਡਿਆਣਾ, ਮਨਪ੍ਰੀਤ ਕੁਮਾਰ, ਭਿੰਦਾ ਰਾਮ ਨਗਰ, ਪਰਮਜੀਤ ਸਿੰਘ, ਜਸਬੀਰ ਸਿੰਘ ਜੱਸ, ਅਮਰਜੀਤ ਸਿੰਘ ਅਟਵਾਲ, ਬਲਵਿੰਦਰ ਸਿੰਘ ਡਾਕਟਰ ਕਮਜੀਤ ਆਜ਼ਾਦ ਦਾ ਵਿਸ਼ੇਸ਼ ਸਹਿਯੋਗ ਰਿਹਾ।