ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਰਾਘਵ ਚੱਢਾ ’ਤੇ ‘ਧੋਖਾਧੜੀ’ ਦਾ ਦੋਸ਼

07:17 AM Aug 09, 2023 IST

ਨਵੀਂ ਦਿੱਲੀ: ਭਾਜਪਾ ਆਗੂਆਂ ਨੇ ਅੱਜ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ’ਤੇ ‘ਧੋਖਾਧੜੀ’ ਦਾ ਦੋਸ਼ ਲਾਇਆ ਹੈ। ਭਾਜਪਾ ਨੇਤਾਵਾਂ ਨੇ ਕਿਹਾ ਕਿ ਰਾਘਵ ਨੇ ਦਿੱਲੀ ਸੇਵਾਵਾਂ ਬਿੱਲ ਲਈ ਤਜਵੀਜ਼ਤ ਸਿਲੈਕਟ ਕਮੇਟੀ ਬਾਰੇ ਰਾਜ ਸਭਾ ਵਿਚ ਦਾਖਲ ਕੀਤੇ ਗਏ ਇਕ ਮਤੇ ਵਿਚ ਧੋਖਾਧੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਖ਼ਿਲਾਫ਼ ਅਪਰਾਧਕ ਕੇਸ ਦਰਜ ਹੋਣਾ ਚਾਹੀਦਾ ਹੈ। ਰਾਜ ਸਭਾ ਦੇ ਉਪ ਚੇਅਰਮੈਨ ਹਰਿਵੰਸ਼ ਨੇ ਚਾਰ ਸੰਸਦ ਮੈਂਬਰਾਂ ਦੀਆਂ ਸ਼ਿਕਾਇਤਾਂ ’ਤੇ ਇਸ ਮਾਮਲੇ ਦੀ ਜਾਂਚ ਦਾ ਐਲਾਨ ਵੀ ਕੀਤਾ ਹੈ। ‘ਆਪ’ ਦੇ ਕੌਮੀ ਤਰਜਮਾਨ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਭਾਜਪਾ ਚੱਢਾ ਵਿਰੁੱਧ ‘ਫ਼ਰਜ਼ੀ ਕੇਸ’ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਰਾਹੁਲ ਗਾਂਧੀ ਵਾਂਗ ਚੱਢਾ ਨੂੰ ਵੀ ਅਯੋਗ ਠਹਿਰਾਉਣਾ ਚਾਹੁੰਦੀ ਹੈ। ਆਤਿਸ਼ੀ ਨੇ ਕਿਹਾ ਕਿ ਭਾਜਪਾ ਰਾਘਵ ਚੱਢਾ ਦੀ ਸੰਸਦ ਮੈਂਬਰੀ ਖ਼ਤਮ ਕਰਨਾ ਚਾਹੁੰਦੀ ਹੈ। -ਪੀਟੀਆਈ

Advertisement

Advertisement