ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਟਾਂ ਦੇ ਦੋ ਗੇੜਾਂ ਵਿੱਚ ਭਾਜਪਾ ਅੱਗੇ: ਮੋਦੀ

07:06 AM Apr 28, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ੍ਹਾਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਕੋਲ੍ਹਾਪੁਰ, 27 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਦੀ ਅਗਵਾਈ ਹੇਠਲੇ ‘ਇੰਡੀਆ’ ਗੱਠਜੋੜ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਹ ਸੱਤਾ ’ਚ ਆਉਣ ਮਗਰੋਂ ਪੰਜ ਸਾਲਾਂ ਅੰਦਰ ਪੰਜ ਪ੍ਰਧਾਨ ਮੰਤਰੀ ਬਣਾਉਣ ’ਤੇ ਵਿਚਾਰ ਕਰ ਰਹੀ ਹੈ।
ਮੋਦੀ ਨੇ ਪੱਛਮੀ ਮਹਾਰਾਸ਼ਟਰ ਦੇ ਕੋਲ੍ਹਾਪੁਰ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਗੱਠਜੋੜ ਤਿੰਨ ਅੰਕਾਂ ਜਾਂ ਸਰਕਾਰ ਬਣਾਉਣ ਦੇ ਦਰਵਾਜ਼ੇ ਤੱਕ ਵੀ ਨਹੀਂ ਪਹੁੰਚ ਸਕਦਾ ਪਰ ਜੇਕਰ ਉਸ ਨੂੰ ਮੌਕਾ ਮਿਲਿਆ ਤਾਂ ਉਸ ਦੀ ਯੋਜਨਾ ਹਰ ਸਾਲ ਇੱਕ ਪ੍ਰਧਾਨ ਮੰਤਰੀ ਬਣਾਉਣ ਦੀ ਹੈ। ਉਨ੍ਹਾਂ ਕਿਹਾ, ‘ਕਰਨਾਟਕ ’ਚ ਕਾਂਗਰਸ ਨੇ ਵਾਰੀ-ਵਾਰੀ ਮੁੱਖ ਮੰਤਰੀ ਦਾ ਅਹੁਦਾ ਢਾਈ ਸਾਲ ਮਗਰੋਂ ਉੱਪ ਮੁੱਖ ਮੰਤਰੀ ਨੂੰ ਸੌਂਪਣ ਦੀ ਯੋਜਨਾ ਬਣਾਈ ਹੈ। ਉਸ ਕੋਲ ਛੱਤੀਸਗੜ੍ਹ ਤੇ ਰਾਜਸਥਾਨ ’ਚ ਵੀ ਇਹੀ ਪ੍ਰਬੰਧ ਸੀ।’ ਉਨ੍ਹਾਂ ਕਿਹਾ ਕਿ ਕਾਂਗਰਸ ‘ਕਰਨਾਟਕ ਮਾਡਲ’ ਪੂਰੇ ਦੇਸ਼ ’ਚ ਲਾਗੂ ਕਰਨਾ ਚਾਹੁੰਦੀ ਹੈ ਜਿਸ ਵਿੱਚ ਮੁਸਲਮਾਨਾਂ ਨੂੰ ਓਬੀਸੀ ਦੇ 27 ਫੀਸਦ ਕੋਟੇ ’ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ, ‘ਕਾਂਗਰਸ ਦੀ ਅਗਵਾਈ ਹੇਠਲੇ ਗੱਠਜੋੜ ਨੇ ਸਮਾਜਿਕ ਨਿਆਂ ਦੀ ਹੱਤਿਆ ਕਰਨ ਦੀ ਸਹੁੰ ਖਾਧੀ ਹੋਈ ਹੈ। ਕਾਂਗਰਸ ਤੁਸ਼ਟੀਕਰਨ ਤੇ ਵੋਟ ਬੈਂਕ ਦੀ ਸਿਆਸਤ ਲਈ ਹੇਠਾਂ ਡਿੱਗ ਗਈ ਹੈ।’
ਉਨ੍ਹਾਂ ਕਿਹਾ, ‘ਕਾਂਗਰਸ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ ਅਤੇ ਧਰਮ ਆਧਾਰਿਤ ਰਾਖਵਾਂਕਰਨ ਲਈ ਦਲਿਤਾਂ, ਓਬੀਸੀ ਤੋਂ ਰਾਖਵਾਂਕਰਨ ਦਾ ਲਾਭ ਖੋਹਣਾ ਚਾਹੁੰਦੀ ਹੈ। ਕਾਂਗਰਸ ਨੇ ਨਾ ਸਿਰਫ਼ ਅਯੁੱਧਿਆ ’ਚ ਰਾਮ ਮੰਦਰ ਦੇ ਨਿਰਮਾਣ ਦਾ ਵਿਰੋਧ ਕੀਤਾ ਬਲਕਿ ਇਸ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਦਾ ਸੱਦਾ ਵੀ ਸਵੀਕਾਰ ਨਹੀਂ ਕੀਤਾ।’
ਜਾਇਦਾਦ ਵੰਡ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਮੋਦੀ ਨੇ ਕਿਹਾ, ‘ਕਾਂਗਰਸ ਦੇ ਸ਼ਹਿਜ਼ਾਦੇ ਤੁਹਾਡੀ ਆਪਣੀ ਜਾਇਦਾਦ ਭਾਲ ਕੇ ਉਨ੍ਹਾਂ ਲੋਕਾਂ ਨੂੰ ਵੰਡਣਾ ਚਾਹੁੰਦੇ ਹਨ ਜਿਨ੍ਹਾਂ ਦਾ ਪਾਰਟੀ ਨੇ ਦੇਸ਼ ਦੇ ਸਰੋਤਾਂ ’ਤੇ ਪਹਿਲਾ ਅਧਿਕਾਰ ਦੱਸਿਆ ਸੀ।’ ਉਨ੍ਹਾਂ ਕਿਹਾ, ‘ਕਾਂਗਰਸ ਵਿਰਾਸਤ ਟੈਕਸ ਲਾਉਣਾ ਚਾਹੁੰਦੀ ਹੈ ਅਤੇ ਲੋਕਾਂ ਤੋਂ ਉਨ੍ਹਾਂ ਦੀ ਵਿਰਾਸਤ ਖੋਹਣਾ ਚਾਹੁੰਦੀ ਹੈ। ਅਜਿਹੇ ਲੋਕਾਂ ਨੂੰ ਸੱਤਾ ’ਚ ਆਉਣ ਦਾ ਥੋੜਾ ਜਿਹਾ ਵੀ ਮੌਕਾ ਨਹੀਂ ਮਿਲਣਾ ਚਾਹੀਦਾ।’ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਦੋ ਗੇੜਾਂ ’ਚ ਐੱਨਡੀਏ 2-0 ਨਾਲ ਅੱਗੇ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਵੋਟਰ ਤੀਜੇ ਗੇੜ ’ਚ ਉਨ੍ਹਾਂ ਨੂੰ ਅੱਗੇ ਰੱਖਣਗੇ। ਉਨ੍ਹਾਂ ਕਿਹਾ ਕਿ ਬਾਅਦ ਵਾਲੇ ਗੇੜਾਂ ’ਚ ਵੀ ‘ਇੰਡੀ’ ਗੱਠਜੋੜ ਨੂੰ ਕਰਾਰੀ ਹਾਰ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘ਕਾਂਗਰਸ ਦੇ ਮੈਨੀਫੈਸਟੋ ’ਚ ਕਿਹਾ ਗਿਆ ਹੈ ਕਿ ਧਾਰਾ 370 ਬਹਾਲ ਕੀਤੀ ਜਾਵੇਗੀ ਅਤੇ ਸੀਏਏ ਰੱਦ ਕੀਤਾ ਜਾਵੇਗਾ। ਕੀ ਕੋਈ ਮੋਦੀ ਦੇ ਫ਼ੈਸਲੇ ਨੂੰ ਬਦਲ ਸਕਦਾ ਹੈ? ਜੇਕਰ ਉਹ ਅਜਿਹਾ ਕਰਦੇ ਹਨ ਤਾਂ ਕੀ ਉਨ੍ਹਾਂ ਨੂੰ ਪਤਾ ਹੈ ਕਿ ਇਸ ਦੇ ਕੀ ਨਤੀਜੇ ਹੋਣਗੇ?’ -ਪੀਟੀਆਈ

Advertisement

ਸਾਡੀਆਂ ਸਰਕਾਰਾਂ ’ਚ ਐੱਸਸੀ, ਐੱਸਟੀ ਤੇ ਓਬੀਸੀ ਨੂੰ ਰਾਖਵਾਂਕਰਨ ਮਿਲਿਆ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਰਾਖਵਾਂਕਰਨ ਦੇ ਮੁੱਦੇ ’ਤੇ ਉਨ੍ਹਾਂ ਖ਼ਿਲਾਫ਼ ਝੂਠ ਫੈਲਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਵਿੱਚ ਐੱਸਸੀ, ਐੱਸਟੀ ਤੇ ਓਬੀਸੀ ਲਈ ਨੌਕਰੀਆਂ ਤੇ ਸਿੱਖਿਆ ’ਚ ਰਾਖਵਾਂਕਰਨ ਯਕੀਨੀ ਹੋਇਆ ਸੀ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਕਿ ਭਾਜਪਾ ਐੱਸਸੀ, ਐੱਸਟੀ ਤੇ ਓਬੀਸੀ ਰਾਖਵਾਂਕਰਨ ਦੇ ਖ਼ਿਲਾਫ਼ ਹੈ। ਰਮੇਸ਼ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਵਾਰ-ਵਾਰ ਇਹ ਝੂਠ ਫੈਲਾ ਰਹੇ ਹਨ ਕਿ ਕਾਂਗਰਸ ਐੱਸਸੀ, ਐੱਸਟੀ ਤੇ ਓਬੀਸੀ ਤੋਂ ਰਾਖਵਾਂਕਰਨ ਖੋਹਣਾ ਚਾਹੁੰਦੀ ਹੈ। ਰਮੇਸ਼ ਨੇ ਕਿਹਾ, ‘ਅਸਲੀ ਗੱਲ ਇਹ ਹੈ ਕਿ ਸੰਵਿਧਾਨ ’ਚ ਐੱਸਸੀ, ਐੱਸਟੀ ਤੇ ਓਬੀਸੀ ਦੇ ਰਾਖਵਾਂਕਰਨ ਬਾਬਾ ਸਾਹਿਬ ਅੰਬੇਡਕਰ, ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਪਟੇਲ ਤੇ ਉਸ ਸਮੇਂ ਦੇ ਕਈ ਹੋਰ ਕਾਂਗਰਸੀ ਆਗੂਆਂ ਕਾਰਨ ਹੀ ਹੋ ਸਕਿਆ ਸੀ। ਇਸ ਵਿੱਚ ਕਾਂਗਰਸ ਪਾਰਟੀ ਦਾ ਯੋਗਦਾਨ ਸੀ।’ -ਪੀਟੀਆਈ

ਈਵੀਐੱਮਜ਼ ’ਤੇ ਸਵਾਲ ਚੁੱਕਣ ਲਈ ਕਾਂਗਰਸ ਮੁਆਫੀ ਮੰਗੇ: ਮੋਦੀ

ਵਾਸਕੋ (ਗੋਆ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਇਲੈਕਟ੍ਰੌਨਿਕਸ ਵੋਟਿੰਗ ਮਸ਼ੀਨ (ਈਵੀਐੱਮ) ਦੀ ਭਰੋਸੇਯੋਗਤਾ ’ਤੇ ਸਵਾਲ ਚੁੱਕਣ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੋਆ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਸੌ ਫੀਸਦ ਅਮਲ ’ਚ ਆਉਣ ਦਾ ਇੱਕ ਮਾਡਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਈਵੀਐੱਮ ਬਾਰੇ ਝੂਠ ਬੋਲਿਆ ਤੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਪਰ ਸੁਪਰੀਮ ਕੋਰਟ ਨੇ ਆਪਣੇ ਹਾਲੀਆ ਫ਼ੈਸਲੇ ’ਚ ਕਿਹਾ ਹੈ ਕਿ ਈਵੀਐੱਮ ’ਚ ਕੋਈ ਵੀ ਗੜਬੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੇ ਰਵੱਈਏ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘ਗੋਆ ਭਾਜਪਾ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਦਾ ਇੱਕ ਮਾਡਲ ਹੈ ਜਿਸ ਨੇ ਕਿਸਾਨਾਂ, ਗਰੀਬਾਂ, ਮਛੇਰਿਆਂ, ਮਹਿਲਾਵਾਂ ਤੱਕ ਲਾਭ ਪਹੁੰਚਾਇਆ ਹੈ। ਮੋਦੀ ਤੁਹਾਡੇ ਸੁਫ਼ਨਿਆਂ ਤੇ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਜਿਊਂ ਰਿਹਾ ਹੈ।’ ਉਨ੍ਹਾਂ ਕਿਹਾ ਕਿ ਗੋਆ ਦੇਸ਼ ਭਗਤਾਂ ਦੀ ਧਰਤੀ, ਇਸ ਦੇ ਸ਼ਾਨਦਾਰ ਮੰਦਰਾਂ ਤੇ ਚਰਚਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਚੋਣਾਂ ਵਿਚਾਰਧਾਰਾ ਦੀ ਲੜਾਈ ਹੈ ਅਤੇ ‘ਸਾਡਾ ਨਜ਼ਰੀਆ ਤੁਸ਼ਟੀਕਰਨ ਨਹੀਂ ਬਲਕਿ ਸੰਤੁਸ਼ਟੀਕਰਨ ਹੈ।’ -ਪੀਟੀਆਈ

Advertisement

Advertisement
Advertisement