ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਤੇ ‘ਆਪ’ ਨੇ ਲੋਕਾਂ ਨੂੰ ਗੁਮਰਾਹ ਕੀਤਾ: ਅਕਾਲੀ ਦਲ

10:07 AM May 25, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ।

ਦੇਵਿੰਦਰ ਸਿੰਘ ਜੱਗੀ
ਪਾਇਲ, 24 ਮਈ
ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਇੰਜ ਜਗਦੇਵ ਸਿੰਘ ਬੋਪਾਰਾਏ ਤੇ ਸਹਾਰਨਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ-ਨਾਲ ਹਰ ਵਰਗ ਦੇ ਲੋਕ ਭਲਾਈ ਲਈ ਇਤਿਹਾਸਕ ਕੰਮ ਕੀਤੇ ਹਨ ਜਦੋਂਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।
ਅਕਾਲੀ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਕਾਬਜ਼ ਹੈ ਪਰ ਭਾਜਪਾ ਨੇ ਪੰਜਾਬ ਲਈ ਕੁਝ ਨਹੀਂ ਕੀਤਾ ਅਤੇ ਹੁਣ ਪ੍ਰਧਾਨ ਮੰਤਰੀ ਮੋਦੀ ਕਿਹੜੇ ਮੂੰਹ ਨਾਲ ਪੰਜਾਬ ਆ ਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਨ। ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਜਥੇਦਾਰ ਸਹਾਰਨਮਾਜਰਾ ਅਤੇ ਜਥੇਦਾਰ ਪੰਧੇਰਖੇੜੀ ਨੇ ਕਿਹਾ ਕਿ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨ ਦੌਰਾਨ 700 ਤੋਂ ਉੱਪਰ ਕਿਸਾਨ ਸ਼ਹੀਦ ਹੋਏ ਪਰ ਮੋਦੀ ਸਰਕਾਰ ਨੇ ਕਦੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਵੱਖੋ ਵੱਖਰੀਆਂ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਉਸ ਉਪਰ ਅਮਲ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਗਾਰੰਟੀਆਂ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲੜੀਆਂ ਸਨ, ਉਹ ਨਿਰਾ ਝੂਠ ਦਾ ਪੁਲੰਦਾ ਸਾਬਿਤ ਹੋਈਆਂ।

Advertisement

Advertisement
Advertisement