For the best experience, open
https://m.punjabitribuneonline.com
on your mobile browser.
Advertisement

ਮਲੂਕਾ ਦੇ ਘਰ ’ਤੇ ਭਾਜਪਾ ਅਤੇ ਅਕਾਲੀ ਦਲ ਦੇ ਝੰਡੇ ਲੱਗੇ: ਸਿੱਧੂ

07:49 AM Apr 18, 2024 IST
ਮਲੂਕਾ ਦੇ ਘਰ ’ਤੇ ਭਾਜਪਾ ਅਤੇ ਅਕਾਲੀ ਦਲ ਦੇ ਝੰਡੇ ਲੱਗੇ  ਸਿੱਧੂ
ਮਾਨਸਾ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਜੀਤ ਮਹਿੰਦਰ ਸਿੰਘ ਸਿੱਧੂ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 17 ਅਪਰੈਲ
ਬਠਿੰਡਾ ਲੋਕ ਸਭਾ ਹਲਕੇ ਤੋਂ ਆਲ ਇੰਡੀਆ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਹਲਕੇ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੈਂਡਲੀ ਮੈਚ ਖੇਡਿਆ ਜਾਵੇਗਾ। ਉਨ੍ਹਾਂ ਕਿਹਾ ਕਿਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਭਾਜਪਾ ਵੱਲੋਂ ਐਲਾਨੇ ਗਏ ਉਮੀਦਵਾਰ ਅਤੇ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਦੇ ਆਪਸ ਵਿੱਚ ਗੂੜੇ ਸਬੰਧ ਰਹੇ ਹਨ ਅਤੇ ਹੁਣ ਦੋਨੇਂ ਕਿਸੇ ਨਵੀਂ ਚਾਲ ਤਹਿਤ ਇਥੋਂ ਇਕੱਠੇ ਉਮੀਦਵਾਰ ਬਣੇ ਹਨ। ਉਨ੍ਹਾਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਅਕਾਲੀ ਦਲ ’ਚੋਂ ਬਾਹਰ ਦਾ ਰਸਤਾ ਦਿਖਾਇਆ ਸੀ ਅਤੇ ਹੁਣ ਜਦੋਂ ਲਗਾਤਾਰ 10 ਦਿਨਾਂ ਤੋਂ ਪਰਮਪਾਲ ਕੌਰ ਅਤੇ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਕਾਰਵਾਈਆਂ ਕਰਦੇ ਆ ਰਹੇ ਹਨ ਤਾਂ ਉਨ੍ਹਾਂ ਨੂੰ ਸ੍ਰੀ ਮਲੂਕਾ ਨੇ ਪਾਰਟੀ ’ਚੋਂ ਕਿਉਂ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਸ੍ਰੀ ਮਲੂਕਾ ਦੇ ਘਰ ਭਾਜਪਾ ਦਾ ਵੀ ਝੰਡਾ ਲੱਗਿਆ ਹੋਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਵੀ ਝੂਲਦਾ ਹੈ ਤਾਂ ਫਿਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਕਿਉਂ ਚੁੱਪ ਵੱਟੀ ਬੈਠੇ ਹਨ। ਉਹ ਅੱਜ ਕਾਂਗਰਸ ਦੇ ਉਮੀਦਵਾਰ ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਵਿਚ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਹੁਣ ਦੇਸ਼ ਵਿੱਚ ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਉਸ ਦੇ ਭਾਈਵਾਲਾਂ ਤੋਂ ਇਸ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਪ੍ਰਭੂਸੱਤਾ ਨੂੰ ਵੱਡਾ ਖ਼ਤਰਾ ਬਣਿਆ ਹੋਇਆ ਹੈ ਅਤੇ ਇਨ੍ਹਾਂ ਦੇਸ਼ ਨੂੰ ਹਰ ਖੇਤਰ ਵਿੱਚ ਵੇਚ ਸੁੱਟਿਆ ਹੈ।

Advertisement

ਕਾਂਗਰਸ ਆਪਣੀ ਧੜੇਬੰਦੀ ਕਾਰਨ ਹਾਰਦੀ ਹੈ: ਮਹਿਤਾ

ਨੌਜਵਾਨ ਕਾਂਗਰਸੀ ਆਗੂ ਸਤੀਸ਼ ਮਹਿਤਾ ਨੇ ਭਰੇ ਇਕੱਠ ਵਿੱਚ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਸੀਟ ਤੋਂ ਕਾਂਗਰਸ ਹਮੇਸ਼ਾ ਆਪਸੀ ਫੁੱਟ ਕਾਰਨ ਚੋਣ ਹਾਰਦੀ ਹੈ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਾਂਗਰਸੀ ਦੀ ਆਪਸੀ ਫੁੱਟ ਨੇ ਹੀ ਹਰਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠ ਵਿੱਚ ਵੀ ਬਹੁਤੇ ਕਾਂਗਰਸੀ ਨਹੀਂ ਪੁੱਜੇ ਜੋ ਨਿਰਾਸ਼ਤਾ ਵਾਲੀ ਗੱਲ ਹੈ।

Advertisement
Author Image

sukhwinder singh

View all posts

Advertisement
Advertisement
×